JALANDHAR WEATHER

ਸੜਕ ਹਾਦਸੇ ਵਿਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ

ਰਾਮਾਂ ਮੰਡੀ, (ਬਠਿੰਡਾ), 1 ਅਕਤੂਬਰ (ਤਰਸੇਮ ਸਿੰਗਲਾ)- ਬੀਤੀ ਦੇਰ ਰਾਤ ਸਥਾਨਕ ਤਲਵੰਡੀ ਸਾਬੋ ਰੋਡ ’ਤੇ ਰਿਲਾਇੰਸ ਪੰਪ ਦੇ ਨੇੜੇ ਇਕ ਤੇਜ਼ ਰਫ਼ਤਾਰ ਵਾਹਨ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ, ਜਿਸ ਨਾਲ ਮੋਟਰਸਾਈਕਲ ’ਤੇ ਸਵਾਰ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਮੌਕੇ ’ਤੇ ਐਂਬੂਲੈਂਸ ਲੈ ਪਹੁੰਚੇ ਹੈਲਪਲਾਈਨ ਵੈਲਫੇਅਰ ਸੁਸਾਇਟੀ ਵਲੋਂ ਸਰਕਾਰੀ ਹਸਪਤਾਲ ਰਾਮਾਂ ਵਿਖੇ ਦਾਖਲ ਕਰਵਾਇਆ ਗਿਆ।

ਇਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਵਿਅਕਤੀ ਦੀ ਪਹਿਚਾਣ ਕੁਲਵਿੰਦਰ ਸਿੰਘ ਵਾਸੀ ਪਿੰਡ ਭਾਗੀਵਾਂਦਰ ਅਤੇ ਜ਼ਖਮੀ ਵਿਅਕਤੀ ਨੇ ਆਪਣਾ ਨਾਮ ਜਸਪ੍ਰੀਤ ਸਿੰਘ ਵਾਸੀ ਪਿੰਡ ਭਾਗੀਵਾਂਦਰ ਦੱਸਿਆ ਹੈ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਇਕ ਨਿੱਜੀ ਬੱਸ ’ਤੇ ਚਾਲਕ ਅਤੇ ਕੰਡਕਟਰ ਲੱਗੇ ਹੋਏ ਹਨ ਅਤੇ ਰਾਮਾਂ ਮੰਡੀ ਤੋਂ ਆਪਣੇ ਮੋਟਰਸਾਈਕਲ ਰਾਹੀਂ ਆਪਣੇ ਪਿੰਡ ਭਾਗੀਵਾਂਦਰ ਜਾ ਰਹੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ