ਕਾਂਗਰਸ ਵਿਚ ਸ਼ਾਮਿਲ ਹੋਏ ਅਨਿਲ ਜੋਸ਼ੀ

ਚੰਡੀਗੜ੍ਹ, 1 ਅਕਤੂਬਰ- ਅਕਾਲੀ ਆਗੂ ਅਨਿਲ ਜੋਸ਼ੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪ੍ਰਤਾਪ ਸਿੰਘ ਬਾਜਵਾ, ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ ਆਦਿ ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ।
ਦੱਸ ਦੇਈਏ ਕਿ ਅਨਿਲ ਜੋਸ਼ੀ 2021 ਵਿਚ ਭਾਜਪਾ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ।
ਬੀਤੇ ਦਿਨ ਉਨ੍ਹਾਂ ਨੇ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਤੇ ਕੇ.ਸੀ. ਵੇਣੂਗੋਪਾਲ ਨਾਲ ਵੀ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ। ਅਨਿਲ ਜੋਸ਼ੀ ਅਕਾਲੀ ਭਾਜਪਾ ਸਰਕਾਰ ਸਮੇਂ ਮੰਤਰੀ ਵੀ ਰਹਿ ਚੁੱਕੇ ਹਨ।