ਬਾਬਾ ਰਾਮਦੇਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)- ਵਿਸ਼ਵ ਪ੍ਰਸਿੱਧ ਯੋਗ ਗੁਰੂ ਬਾਬਾ ਰਾਮਦੇਵ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨੂੰ ਭਗਵੰਤ ਸਿੰਘ ਧੰਗੇੜਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਅਤੇ ਰਣਧੀਰ ਸਿੰਘ ਵਰਪਾਲ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ।