JALANDHAR WEATHER

ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਪਹੁੰਚੇ

ਸੁਲਤਾਨਪੁਰ ਲੋਧੀ, (ਕਪੂਰਥਲਾ), 1 ਅਕਤੂਬਰ (ਜਗਮੋਹਣ ਸਿੰਘ ਥਿੰਦ, ਹੈਪੀ, ਲਾਡੀ, ਥਿੰਦ)-ਸੁਲਤਾਨਪੁਰ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਸਪੈਸ਼ਲ ਰੇਲ ਗੱਡੀ ਰਾਹੀਂ ਇਤਿਹਾਸਿਕ ਨਗਰੀ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਇਸ ਮੌਕੇ ਉਹ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਪਹਿਲਾਂ ਰੇਲਵੇ ਸਟੇਸ਼ਨ ਸੁਲਤਾਨਪੁਰ ਲੋਧੀ ਵਿਖੇ ਪਹੁੰਚਣ ਤੇ ਲਾਲਾਂ ਵਾਲਾ ਪੀਰ ਵੈਲਫੇਅਰ ਕਮੇਟੀ ਦੇ ਮੁੱਖ ਸੇਵਾਦਾਰ ਅਮਿਤ ਕੁਮਾਰ ਰਿੰਕੂ, ਪ੍ਰਧਾਨ ਦੀਪਕ ਧੀਰ ਰਾਜੂ, ਸਿਮਰਨਜੀਤ ਸੰਧੂ, ਵਰੁਣ ਸ਼ਰਮਾ ਵੱਲੋਂ ਸ਼ਹਿਰ ਦੀਆਂ ਮੰਗਾਂ ਜਿਸ ਵਿਚ ਰੇਲਵੇ ਅੰਡਰ ਬ੍ਰਿਜਾਂ ਵਿਚ ਪਾਣੀ ਭਰਨ ਸੰਬੰਧੀ ਮੁੱਦਾ ਉਠਾਇਆ ਗਿਆ, ਜਿਸ ’ਤੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਇਸ ਸੰਬੰਧੀ ਉਹ ਜਲਦ ਵਿਭਾਗ ਦੇ ਅਧਿਕਾਰੀਆਂ ਨਾਲ਼ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕਰਨਗੇ। ਇਸ ਤੋਂ ਬਾਅਦ ਕੇਂਦਰੀ ਰੇਲ ਰਾਜ ਮੰਤਰੀ ਹਲਕੇ ਦੇ ਪਿੰਡ ਸਰੂਪਵਾਲ ਵਿਖੇ ਹੜ੍ਹ ਪੀੜ੍ਹਤਾਂ ਨੂੰ ਰਾਹਤ ਸਮਗਰੀ ਵੰਡਣ ਲਈ ਰਵਾਨਾ ਹੋ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ