ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਇਕ ਦਿਨਾ ਭੁੱਖ-ਹੜਤਾਲ ਰੱਖ ਕੇ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ (ਕਪੂਰਥਲਾ), 1 ਅਕਤੂਬਰ (ਥਿੰਦ)-ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਵਲੋਂ ਅੱਜ ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਇਕ ਦਿਨਾ ਭੁੱਖ-ਹੜਤਾਲ ਰੱਖ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਅਤੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਜਾਣ-ਬੁੱਝ ਕੇ ਪੁਰਾਣੀ ਪੈਨਸ਼ਨ ਨੂੰ ਬਹਾਲ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਸਰਕਾਰਾਂ ਸਾਡੇ ਨਾਲ ਧੋਖਾ ਕਰ ਰਹੀਆਂ ਹਨ, ਵਾਰ-ਵਾਰ ਮੰਗਾਂ ਮੰਨਣ ਉਤੇ ਵੀ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਸਮੁੱਚੇ ਦੇਸ਼ ਭਰ ਦੇ ਮੁਲਾਜ਼ਮ ਰਾਜਧਾਨੀ ਦੀਆਂ ਸੜਕਾਂ ਉਤੇ ਉਤਰਨਗੇ। ਇਸ ਮੌਕੇ ਸਰਤਾਜ ਸਿੰਘ ਚੀਮਾ, ਪ੍ਰਦੀਪ ਸਿੰਘ ਘੁਮਾਣ, ਬਲਜੀਤ ਸਿੰਘ ਟਿੱਬਾ, ਜੋਗਿੰਦਰ ਸਿੰਘ ਅਮਾਨੀਪੁਰ, ਸੁਖਨਿੰਦਰ ਸਿੰਘ, ਸੁਖਦੇਵ ਸਿੰਘ ਬੂਲਪਰ ਆਦਿ ਹਾਜ਼ਰ ਸਨ।