JALANDHAR WEATHER

ਨਸ਼ੇ ਵਾਲੀਆਂ ਗੋਲੀਆਂ ਤੇ ਹਥਿਆਰਾਂ ਸਣੇ ਨੌਜਵਾਨ ਗ੍ਰਿਫਤਾਰ

ਚੰਡੀਗੜ੍ਹ, 1 ਅਕਤੂਬਰ-ਇਕ ਵੱਡੀ ਸਫਲਤਾ ਵਿਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀਆਂ ਦਵਾਈਆਂ ਦੀ ਇਕ ਵੱਡੀ ਸਪਲਾਈ-ਚੇਨ ਦਾ ਪਰਦਾਫਾਸ਼ ਕੀਤਾ ਹੈ ਅਤੇ 1,08,000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਜੋਬਨਜੀਤ ਸਿੰਘ ਉਰਫ ਜੋਬਨ ਇਕ ਕਾਰ ਵਿਚ ਯਾਤਰਾ ਕਰ ਰਿਹਾ ਸੀ, ਇਕ ਗਲੌਕ ਪਿਸਤੌਲ 5 ਜ਼ਿੰਦਾ ਕਾਰਤੂਸਾਂ ਨਾਲ ਅਤੇ ਇਕ ਮੋਬਾਇਲ ਸਣੇ ਗ੍ਰਿਫਤਾਰ ਕੀਤਾ ਗਿਆ। ਪੀ.ਐਸ. ਬਿਆਸ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਤਸਕਰੀ ਦੇ ਸਰੋਤ ਦਾ ਪਤਾ ਲਗਾਉਣ ਅਤੇ ਅੱਗੇ ਅਤੇ ਪਿੱਛੇ ਲਿੰਕਾਂ ਰਾਹੀਂ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਡੀ.ਜੀ.ਪੀ. ਪੰਜਾਬ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ