JALANDHAR WEATHER

ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਕੋਟਲੀ ਕੋਰੋਟਾਣਾ ਵਿਖੇ ਫੌਗਿੰਗ

ਅਜਨਾਲਾ, 1 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਹਲਕਾ ਰਾਜਾਸਾਂਸੀ ਦੇ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਉਨ੍ਹਾਂ ਦੇ ਸਪੁੱਤਰ ਸੂਬਾਈ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਕੋਟਲੀ ਕੋਰੋਟਾਣਾ ਵਿਖੇ ਡੇਂਗੂ ਲਾਰਵੇ ਅਤੇ ਹੋਰਨਾਂ ਬੀਮਾਰੀਆਂ ਦੇ ਬਚਾਅ ਲਈ ਫੌਗਿੰਗ ਕਰਵਾਈ ਗਈ। ਸਾਰੇ ਪਿੰਡ ਦੇ ਘਰਾਂ ਅਤੇ ਗਲੀਆਂ ਵਿਚ ਖ਼ੁਦ ਫੌਗਿੰਗ ਕਰਨ ਉਪਰੰਤ ਸੂਬਾਈ ਯੂਥ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹਰੇਕ ਪਾਰਟੀ ਅਹੁਦੇਦਾਰ ਤੇ ਵਰਕਰ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਜਿਥੇ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਕਸਬਿਆਂ ਵਿਚ ਜਾ ਕੇ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਚਾਰਾ ਵੰਡਿਆ ਜਾ ਰਿਹਾ ਹੈ, ਉਥੇ ਹੀ ਹੜ੍ਹਾਂ ਤੋਂ ਬਾਅਦ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਲਗਾਤਾਰ ਫੌਗਿੰਗ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਨਾਲ ਜੁੜੇ ਨੌਜਵਾਨਾਂ ਵਲੋਂ ਹਲਕਾ ਰਾਜਾਸਾਂਸੀ ਦੇ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਫੌਗਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੀ ਇਸ ਮੁਹਿੰਮ ਨੇ ਜਿਥੇ ਅਕਾਲੀ ਵਰਕਰਾਂ 'ਚ ਨਵਾਂ ਜੋਸ਼ ਪੈਦਾ ਕੀਤਾ ਹੈ, ਉਥੇ ਪੰਜਾਬੀਆਂ ਦੇ ਦਿਲਾਂ 'ਚ ਪੰਜਾਬ ਦੀ ਇਸ ਖੇਤਰੀ ਪਾਰਟੀ ਨੇ ਵਿਸ਼ੇਸ਼ ਸਥਾਨ ਬਣਾ ਲਿਆ ਹੈ। ਇਸ ਸਮੇਂ ਡਾ. ਸ਼ਰਨਜੀਤ ਸਿੰਘ ਲੋਪੋਕੇ ਸਰਕਲ ਪ੍ਰਧਾਨ, ਯੂਥ ਆਗੂ ਜਸਪਾਲ ਸਿੰਘ ਸੰਧੂ ਕੋਟਲੀ ਕੋਰੋਟਾਣਾ, ਸੋਹਣ ਸਿੰਘ ਕੋਟਲੀ, ਦਲਬੀਰ ਸਿੰਘ ਕੋਟਲੀ ਕੋਰੋਟਾਣਾ, ਕੰਵਲਜੀਤ ਸਿੰਘ ਕੋਟਲੀ, ਰਵਿੰਦਰਪਾਲ ਸਿੰਘ ਕੋਟਲੀ ਮੈਂਬਰ ਪੰਚਾਇਤ, ਨੰਬਰਦਾਰ ਅਨਮੋਲ ਅਦਲੀਵਾਲਾ, ਨੰਬਰਦਾਰ ਦਰਬਾਰਾ ਸਿੰਘ ਲੋਪੋਕੇ, ਰਣਬੀਰ ਸਿੰਘ ਰਾਣਾ ਪਵਾਰ ਕੋਟਲੀ, ਪਵਿੱਤਰ ਸਿੰਘ ਛੀਨਾ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਹੈਪੀ ਕੋਟਲੀ ਕੋਰੋਟਾਣਾ, ਅੰਮ੍ਰਿਤਪਾਲ ਸਿੰਘ, ਕਾਰਜ ਸਿੰਘ, ਬੀਰ ਸਿੰਘ ਮੈਂਬਰ ਪੰਚਾਇਤ ਅਤੇ ਗੁਰਵੰਤ ਸਿੰਘ ਲੋਪੋਕੇ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ