ਪਾਕਿਸਤਾਨੀ ਰੇਂਜਰਾਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਵਿਚ ਪ੍ਰਦਰਸ਼ਨਕਾਰੀਆਂ 'ਤੇ ਚਲਾਈ ਗੋਲੀ

ਮੁਜ਼ੱਫਰਾਬਾਦ ,1 ਅਕਤੂਬਰ - ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ਵਿਚ ਹਿੰਸਕ ਝੜਪਾਂ ਸ਼ੁਰੂ ਹੋ ਗਈਆਂ, ਕਿਉਂਕਿ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸਵੈ-ਸ਼ਾਸਨ ਚਾਰਟਰ ਆਫ਼ ਡਿਮਾਂਡਜ਼ ਦੀ ਮੰਗ ਕਰ ਰਹੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ। ਸੂਤਰਾਂ ਅਨੁਸਾਰ, ਜੰਮੂ ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਹੋਏ ਵਿਰੋਧ ਪ੍ਰਦਰਸ਼ਨਾਂ ਵਿੱਚ ਪਿਛਲੇ ਤਿੰਨ ਦਿਨਾਂ ਵਿਚ ਅੱਧਾ ਦਰਜਨ ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਕਈ ਗੰਭੀਰ ਜ਼ਖ਼ਮੀ ਹੋਏ ਹਨ।
ਸ਼ਾਂਤਮਈ ਪ੍ਰਦਰਸ਼ਨਾਂ ਵਜੋਂ ਸ਼ੁਰੂ ਹੋਏ ਇਹ ਵਿਰੋਧ ਪ੍ਰਦਰਸ਼ਨ ਕਈ ਜ਼ਿਲ੍ਹਿਆਂ ਵਿਚ ਫੈਲ ਗਏ ਹਨ। ਦੁਕਾਨਾਂ, ਕਾਰੋਬਾਰ ਅਤੇ ਆਵਾਜਾਈ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਜੋ ਕਿ ਇਸਲਾਮਾਬਾਦ ਵਲੋਂ ਸਥਿਤੀ ਨੂੰ ਸੰਭਾਲਣ ਦੇ ਤਰੀਕੇ ਨਾਲ ਵਿਆਪਕ ਅਸੰਤੁਸ਼ਟੀ ਨੂੰ ਦਰਸਾਉਂਦੀਆਂ ਹਨ।