ਪੰਜਾਬੀ ਗਾਇਕ ਸੁਰਿੰਦਰ ਬਾਕਰਪੁਰੀ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਨਡਾਲਾ, (ਕਪੂਰਥਲਾ), 2 ਅਕਤੂਬਰ (ਰਘਬਿੰਦਰ ਸਿੰਘ)- ਥਾਣਾ ਭੁਲੱਥ ਅਧੀਨ ਆਉਂਦੇ ਪਿੰਡ ਬਾਕਰਪੁਰ ਤੋਂ ਪੰਜਾਬੀ ਗਾਇਕ ਸੁਰਿੰਦਰ ਸਿੰਘ ਬਾਕਰਪੁਰੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮੌਕੇ ’ਤੇ ਪੁੱਜੀ ਭੁਲੱਥ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਪੂਰਥਲਾ ਮੋਰਚਰੀ ’ਚ ਰਖਵਾਇਆ ਗਿਆ ਹੈ। ਥਾਣਾ ਮੁੱਖੀ ਭੁਲੱਥ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਕੋਲੋਂ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।