ਪ੍ਰਧਾਨ ਮੰਤਰੀ ਮੋਦੀ ਨੇ ਜਾਣਿਆ ਕਾਂਗਰਸ ਪ੍ਰਧਾਨ ਦਾ ਹਾਲ

ਨਵੀਂ ਦਿੱਲੀ, 2 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕ ਅਰਜੁਨ ਖੜਗੇ ਨਾਲ ਗੱਲ ਕੀਤੀ ਤੇ ਉਨ੍ਹਾਂ ਦਾ ਹਾਲਚਾਲ ਜਾਣਿਆ। ਕਾਂਗਰਸ ਪ੍ਰਧਾਨ ਨੂੰ ਬੈਂਗਲੁਰੂ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦੇ ਪੇਸਮੇਕਰ ਲਗਾਉਣ ਲਈ ਡਾਕਟਰਾਂ ਵਲੋਂ ਕਿਹਾ ਗਿਆ ਹੈ। ਉਨ੍ਹਾਂ ਦੀ ਨਿਰੰਤਰ ਤੰਦਰੁਸਤੀ ਅਤੇ ਲੰਬੀ ਉਮਰ ਲਈ ਪ੍ਰਾਰਥਨਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ ਹੈ।