ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ ਦੇ ਅੰਤਿਮ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਹੋ ਰਹੀਆਂ ਹਨ ਨਤਮਸਤਕ

ਸ੍ਰੀ ਚਮਕੌਰ ਸਾਹਿਬ,2 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਵਿਖੇ ਅੱਜ ਦਰਬਾਰ ਖ਼ਾਲਸਾ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋ ਰਹੀਆਂ ਹਨ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਕੀਰਤਨੀ ,ਢਾਡੀ ਅਤੇ ਕਥਾ ਵਾਚਕ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਹਨ । ਸ੍ਰੋਮਣੀ ਕਮੇਟੀ ਵਲੋਂ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾ ਰਿਹਾ ਹੈ।