JALANDHAR WEATHER

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਅੰਮ੍ਰਿਤਸਰ, 2 ਅਕਤੂਬਰ- ਅੰਮ੍ਰਿਤਸਰ ਦੇ ਕੱਥੂ ਨੰਗਲ ਤੋਂ ਚਵਿੰਡਾ ਦੇਵੀ ਜਾਣ ਵਾਲੀ ਸੜਕ ’ਤੇ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ 20 ਸਾਲਾ ਨੌਜਵਾਨ ਰਮਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਜੀਜਾ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਤੁਰੰਤ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ।

ਜਾਣਕਾਰੀ ਅਨੁਸਾਰ ਰਮਨ ਕੁਮਾਰ ਆਪਣੇ ਜੀਜੇ ਦੇ ਨਾਲ ਚਵਿੰਡਾ ਦੇਵੀ ਮੰਦਰ ਜਾ ਰਿਹਾ ਸੀ। ਰਸਤੇ ਵਿਚ ਅਚਾਨਕ ਉਸ ਦੀ ਮੋਟਰਸਾਈਕਲ ਦੀ ਟੱਕਰ ਇਕ ਟਿੱਪਰ ਨਾਲ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਰਮਨ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮੌਕੇ ’ਤੇ ਪਹੁੰਚੀ ਪੁਲਿਸ ਨੇ ਕਾਰਵਾਈ ਕਰਦਿਆਂ ਟਿੱਪਰ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ