ਮਹਿੰਦਰਾ ਪਿੱਕਅੱਪ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ

ਰਾਏਕੋਟ , 2 ਅਕਤੂਬਰ (ਬਲਵਿੰਦਰ ਸਿੰਘ ਲਿੱਤਰ) : ਰਾਏਕੋਟ-ਜਗਰਾਉਂ ਰੋਡ 'ਤੇ ਸਥਿਤ ਪਨਸਪ ਦੇ ਗੋਦਾਮ ਨਜ਼ਦੀਕ ਮਹਿੰਦਰਾ ਪਿੱਕਅੱਪ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਦਰਮਿਆਨ ਨੌਜਵਾਨ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ ਹੋਈ ਹੈ ।ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਨਦੀਪ ਸਿੰਘ (35) ਪੁੱਤਰ ਜਗਰੂਪ ਸਿੰਘ ਵਾਸੀ ਰਾਏਕੋਟ, ਜੋ ਆਪਣੀ ਪਤਨੀ ਸੁਰਜੀਤ ਕੌਰ ਸਮੇਤ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਪ੍ਰੰਤੂ ਜਗਰਾਉਂ ਸਾਈਡ ਤੋਂ ਆ ਰਹੀ ਮਹਿੰਦਰਾ ਪਿੱਕਅੱਪ ਗੱਡੀ ਜਿਸ ਨੂੰ ਅਰਸ਼ਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਜਗਰਾਉਂ ਚਲਾ ਰਿਹਾ ਸੀ ਅਤੇ ਹਾਦਸਾ ਵਾਪਰ ਗਿਆ । ਜਿਸ ਦੌਰਾਨ ਮਨਦੀਪ ਸਿੰਘ ਦੀ ਮੌਕੇ ਉੱਪਰ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।ਇਸ ਸੰਬੰਧ ਵਿਚ ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।