JALANDHAR WEATHER

ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਸੁਲਤਾਨਪੁਰ ਲੋਧੀ,2 ਅਕਤੂਬਰ (ਹੈਪੀ, ਲਾਡੀ ) - ਦੁਸਹਿਰੇ ਦਾ ਪਾਵਨ ਤਿਉਹਾਰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸ੍ਰੀ ਰਾਮ ਲੀਲਾ ਕਮੇਟੀ ਚੌਂਕ ਚੇਲਿਆਂ ਵਿਖੇ ਪ੍ਰਧਾਨ ਪਵਨ ਕੁਮਾਰ ਸੇਠੀ ਦੀ ਅਗਵਾਈ ਹੇਠ ਦੁਸਹਿਰੇ ਦਾ ਪਾਵਨ ਤੇ ਤਿਉਹਾਰ ਸ਼ਰਧਾ ਅਤੇ ਧੂਮ ਧਾਮ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਸਾਥੀਆਂ ਸਮੇਤ ਪੁੱਜੇ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਸ ਪਾਵਨ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਐਸ. ਡੀ. ਸਭਾ ਵਲੋਂ ਦੁਸਹਿਰਾ ਗਰਾਉਂਡ ਵਿਖੇ ਦੁਸਹਿਰੇ ਦਾ ਪਾਵਨ ਤਿਉਹਾਰ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਵੀ ਸਾੜੇ ਗਏ। ਇਸ ਮੌਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਸਾਥੀਆਂ ਸਮੇਤ ਪੁੱਜੇ ਤੇ ਸਮੂਹ ਇਲਾਕਾ ਵਾਸੀਆਂ ਨੂੰ ਦੁਸਹਿਰੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸੁੰਦਰ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ