ਰਾਮਲੀਲਾ ਗਰਾਊਂਡ ਵਿਚ ਦੁਸਹਿਰੇ ਦਾ ਤਿਉਹਾਰ ਮਨਾਇਆ

ਤਪਾ ਮੰਡੀ , 2 ਅਕਤੂਬਰ (ਵਿਜੇ ਸ਼ਰਮਾ) - ਤਪਾ ਖੇਤਰ ਅੰਦਰ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਆਜ਼ਾਦ ਕਲਚਰਲ ਐਂਡ ਰਾਮਲੀਲਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ। ਮੁੱਖ ਮਹਿਮਾਨ ਸਿੰਘ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਹਿਯੋਗ ਦੇਣ ਵਾਲਿਆਂ ਦਾ ਸਨਮਾਨ ਕੀਤਾ ਕੀਤਾ। ਇਸ ਮੌਕੇ 'ਤੇ ਰਾਵਣ , ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤਾ ਗਿਆ।