ਅਜਨਾਲਾ ਵਿਖੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵਨ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਕੀਤਾ ਅਗਨਭੇਟ

ਅਜਨਾਲਾ, 2 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਨਿਊ ਸ਼ਿਵ ਸ਼ੰਕਰ ਡਰਾਮਾਟਿਕ ਕਲੱਬ ਅਜਨਾਲਾ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਸੇਵਾ ਸੁਸਾਇਟੀ ਅਜਨਾਲਾ ਦੀ ਗਰਾਊਂਡ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿਨ ਢਲਦਿਆਂ ਹੀ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਆਦਮਕੱਦ ਪੁਤਲਿਆਂ ਨੂੰ ਅਗਨ ਭੇਟ ਕਰਨ ਦੀ ਰਸਮ ਅਦਾ ਕੀਤੀ ਅਤੇ ਆਪਣੇ ਕੋਟੇ ਵਿਚੋਂ ਕਲੱਬ ਨੂੰ 5 ਲੱਖ ਰੁਪਏ ਦਿੱਤੇ। ਇਸ ਮੌਕੇ ਉਨ੍ਹਾਂ ਨੇ ਅਗਲੇ ਸਾਲ ਦੁਸਿਹਰਾ ਮਨਾਉਣ ਲਈ ਆਪਣੇ ਪਰਿਵਾਰ ਤਰਫ਼ੋਂ 1 ਲੱਖ ਰੁਪਏ ਨਕਦ ਦੀ ਮਾਲੀ ਮਦਦ ਦਿੱਤੀ।ਇਸ ਮੌਕੇ ਸ਼ਹਿਰ ਤੇ ਇਲਾਕਾ ਵਾਸੀਆਂ ਦੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਗੁਰੂਆਂ, ਪੀਰਾਂ , ਪੈਗ਼ੰਬਰਾਂ ਅਤੇ ਦੇਵੀ ਦੇਵਤਿਆਂ ਨੇ ਹਮੇਸ਼ਾ ਹੀ ਆਪਸੀ ਪ੍ਰੇਮ ਪਿਆਰ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਹੈ । ਇਸ ਲਈ ਸਾਨੂੰ ਸਾਰੀਆਂ ਨੂੰ ਆਪਸੀ ਪਿਆਰ- ਮੁਹੱਬਤ ਨਾਲ ਮਿਲ ਕੇ ਰਹਿਣਾ ਚਾਹੀਦਾ ਹੈ।