JALANDHAR WEATHER

ਨੈਸ਼ਨਲ ਹਾਈਵੇਅ ’ਤੇ ਪਲਟਿਆ ਟਰੱਕ

ਫਿਲੌਰ, (ਕਪੂਰਥਲਾ), 3 ਅਕਤੂਬਰ- ਫਿਲੌਰ ਨੈਸ਼ਨਲ ਹਾਈਵੇ ’ਤੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਜਦੋਂ ਜੰਮੂ ਤੋਂ ਹਰਿਆਣਾ ਦੇ ਰੋਹਤਕ ਵੱਲ ਜਾ ਰਿਹਾ ਸੇਬਾਂ ਨਾਲ ਭਰਿਆ ਟਰੱਕ ਅਚਾਨਕ ਟਾਇਰ ਫਟਣ ਕਾਰਨ ਬੇਕਾਬੂ ਹੋ ਕੇ ਪਲਟ ਗਿਆ। ਟਰੱਕ ਦੇ ਡਰਾਈਵਰ ਨੇ ਦੱਸਿਆ ਕਿ ਵਾਹਨ ਵਿਚ ਤਿੰਨ ਜਣੇ ਸਵਾਰ ਸਨ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਟਰੱਕ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਮੌਕੇ ’ਤੇ ਪਹੁੰਚ ਗਈ।

ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਮੌਕੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਕ ਕਾਲ ਪ੍ਰਾਪਤ ਹੋਈ ਸੀ ਕਿ ਟਰੱਕ ਪਲਟ ਗਿਆ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਟਰੱਕ ਦਾ ਟਾਇਰ ਫਟਣ ਕਾਰਨ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਸਵਾਰ ਤਿੰਨੋਂ ਵਿਅਕਤੀ ਸੁਰੱਖਿਅਤ ਹਨ ਅਤੇ ਕਰੇਨ ਦੀ ਮਦਦ ਨਾਲ ਟਰੱਕ ਨੂੰ ਸਾਈਡ ਕਰਕੇ ਟ੍ਰੈਫਿਕ ਮੁੜ ਚਾਲੂ ਕਰ ਦਿੱਤਾ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ