ਅੰਮ੍ਰਿਤਸਰ ਪੁਲਿਸ ਵਲੋਂ 2 ਹੈਂਡ ਗ੍ਰੇਨੇਡ ਸਮੇਤ ਇਕ ਕਾਬੂ

ਚੰਡੀਗੜ੍ਹ, 3 ਅਕਤੂਬਰ- ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਤਰਨਤਾਰਨ ਦੇ ਰਹਿਣ ਵਾਲੇ ਰਵਿੰਦਰ ਸਿੰਘ ਉਰਫ਼ ਰਵੀ ਨੂੰ ਗ੍ਰਿਫ਼ਤਾਰ ਕਰਕੇ 2 ਹੈਂਡ ਗ੍ਰੇਨੇਡ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਪਾਕਿਸਤਾਨ ਦੇ ਆਈ.ਐਸ.ਆਈ (ਇੰਟਰ-ਸਰਵਿਸਿਜ਼ ਇੰਟੈਲੀਜੈਂਸ) ਏਜੰਟਾਂ ਦੇ ਸੰਪਰਕ ਵਿਚ ਸੀ ਅਤੇ ਉਸ ਨੂੰ ਇਹ ਖੇਪ ਸਰਹੱਦ ਪਾਰ ਤੋਂ ਪ੍ਰਾਪਤ ਹੋਈ ਸੀ।
ਥਾਣਾ ਘਰਿੰਡਾ ਅੰਮ੍ਰਿਤਸਰ ਵਿਖੇ ਐਫ਼.ਆਈ.ਆਰ ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ ਹੈ।