ਆਮ ਆਦਮੀ ਪਾਰਟੀ ਦੀ ਰੈਲੀ ’ਤੇ ਜਾ ਰਹੀ ਬੱਸ ’ਤੇ ਕੁਝ ਲੋਕਾਂ ਨੇ ਕੀਤਾ ਹਮਲਾ,ਗੋਲੀ ਚੱਲਣ ਨਾਲ ਚਾਰ ਜ਼ਖ਼ਮੀ

ਝਬਾਲ, (ਅੰਮ੍ਰਿਤਸਰ), 3 ਅਕਤੂਬਰ- ਝਬਾਲ ਵਿਖੇ ਆਮ ਆਦਮੀ ਪਾਰਟੀ ਵਲੋਂ ਕੀਤੀ ਜਾ ਰਹੀ ਰੈਲੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ, ਵਿਚ ਸ਼ਾਮਿਲ ਹੋਣ ਲਈ ਪਿੰਡ ਮੂਸੇ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਸਰਕਾਰੀ ਪੰਜਾਬ ਰੋਡਵੇਜ਼ ਦੀ ਬੱਸ ਵਿਚ ਸਵਾਰ ਹੋ ਕੇ ਪਿੰਡ ਤੋਂ ਚੱਲਣ ਲੱਗੇ ਤਾਂ ਪਿੰਡ ਦੇ ਹੀ ਕੁਝ ਬੀ. ਜੇ. ਪੀ. ਨਾਲ ਸੰਬੰÇਧਤ ਨੌਜਵਾਨਾਂ ਨੇ ਬੱਸ ’ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰਕੇ ਬੱਸ ਦੇ ਸ਼ੀਸ਼ੇ ਤੋੜ ਦਿੱਤੇ ਅਤੇ ਗੋਲੀ ਚਲਾ ਦਿੱਤੀ, ਜਿਸ ਨਾਲ ਆਮ ਆਦਮੀ ਪਾਰਟੀ ਦੇ ਚਾਰ ਵਿਅਕਤੀ, ਜਿਨ੍ਹਾਂ ਵਿਚ ਸੁਰਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ, ਅਰਵਿੰਦਰ ਸਿੰਘ,ਗੁਰਮੀਤ ਸਿੰਘ ਅਤੇ ਫੁੰਮਣ ਸਿੰਘ ਜ਼ਖ਼ਮੀ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸਰਪੰਚ ਕਰਨੈਲ ਸਿੰਘ, ਜੋ ਖੁਦ ਵੀ ਇੱਟਾਂ ਰੋੜਿਆਂ ਨਾਲ ਜ਼ਖ਼ਮੀ ਹੋਇਆ ਹੈ, ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਝਬਾਲ ਵਿਖੇ ਦਰਖ਼ਾਸਤ ਦੇ ਦਿੱਤੀ ਹੈ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਹੈ।