ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ- ਰਾਜਾ ਵੜਿੰਗ

ਚੰਡੀਗੜ੍ਹ, 3 ਅਕਤੂਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਦਾ ਧੰਨਵਾਦ ਕਰਦਾ ਹਾਂ ਕਿ ਸਾਡੇ 'ਜਥੇ' ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਨਨਕਾਣਾ ਸਾਹਿਬ ਆਉਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।