JALANDHAR WEATHER

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

ਅਜਨਾਲਾ, ਗੱਗੋਮਾਹਲ, 3 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀਆਂ ਬਾਰਿਸ਼ਾਂ ਅਤੇ ਮੌਸਮ ਵਿਭਾਗ ਵਲੋਂ 5 ਅਤੇ 6 ਅਕਤੂਬਰ ਨੂੰ ਜੰਮੂ-ਕਸ਼ਮੀਰ, ਹਿਮਾਚਲ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਬੀਤੇ ਕੱਲ੍ਹ ਰਣਜੀਤ ਸਾਗਰ ਡੈਮ ਦੁਆਰਾ ਪਾਣੀ ਛੱਡੇ ਜਾਣ ਤੋਂ ਬਾਅਦ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਉਤੇ ਦੇਰ ਸ਼ਾਮ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਅਤੇ ਪਿਛਲੇ ਦਿਨੀਂ ਹੜ੍ਹਾਂ ਦੌਰਾਨ ਟੁੱਟੇ ਧੁੱਸੀ ਬੰਨ੍ਹਾਂ ਨੂੰ ਪੂਰੇ ਜਾਣ ਦੇ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆI ਸਰਹੱਦੀ ਪਿੰਡ ਕੋਟ ਰਜ਼ਾਦਾ ਵਿਖੇ ਰਾਵੀ ਦਰਿਆ ਦੇ ਕੰਢੇ ਉਤੇ ਪੁੱਜੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਣਜੀਤ ਸਾਗਰ ਡੈਮ ਤੋਂ 35000 ਕਿਊਸਿਕ ਤੋਂ ਵੱਧ ਪਾਣੀ ਛੱਡੇ ਜਾਣ ਤੋਂ ਬਾਅਦ ਇਕ ਵਾਰ ਮੁੜ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਕਾਫੀ ਜ਼ਿਆਦਾ ਵੱਧ ਗਿਆ ਹੈ, ਜਿਸ ਕਾਰਨ ਰਾਵੀ ਦਰਿਆ ਨਾਲ ਲੱਗਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਮੁੜ ਪਾਣੀ ਆਉਣ ਦਾ ਖਤਰਾ ਮੰਡਰਾਉਣਾ ਸ਼ੁਰੂ ਹੋ ਗਿਆ ਹੈ ਪਰ ਸਾਨੂੰ ਡਰਨ ਦੀ ਨਹੀਂ ਸਗੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ 27 ਅਗਸਤ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਭਿਆਨਕ ਹੜ੍ਹ ਦੌਰਾਨ ਲਗਭਗ 23 ਬੰਨ੍ਹ ਟੁੱਟ ਗਏ ਸਨ ਜਿਨ੍ਹਾਂ ਵਿਚੋਂ ਰਾਵੀ ਦਰਿਆ ਨੇੜੇ ਪੈਂਦੇ 6 ਬੰਨ੍ਹਾਂ ਨੂੰ ਪੂਰ ਦਿੱਤਾ ਗਿਆ ਅਤੇ ਬਾਕੀ ਬੰਨ੍ਹਾਂ ਉਤੇ ਵੀ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਸੰਧਿਆ ਵੇਲੇ ਰਾਵੀ ਦਰਿਆ ਉਤੇ ਪਹੁੰਚੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇਲਾਕੇ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਵੀ ਕੀਤੀ I ਇਸ ਮੌਕੇ ਉਨ੍ਹਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਉਤੇ ਨਿਰਦੇਸ਼ ਦਿੱਤੇ ਕਿ ਪਿੰਡ ਕੋਟ ਰਜ਼ਾਦਾ ਨਜ਼ਦੀਕ ਰਾਵੀ ਦਰਿਆ ਦੇ ਬਿਲਕੁਲ ਕੰਢੇ ਉਤੇ ਧੁੱਸੀ ਬੰਨ੍ਹ ਉਤੇ ਪਏ ਪਾੜ ਤੇ ਉਸਨੂੰ ਹੋਰ ਮਿੱਟੀ ਪਾ ਕੇ ਮਜ਼ਬੂਤ ਕੀਤਾ ਜਾਵੇ ਤਾਂ ਜੋ ਰਾਵੀ ਦਰਿਆ ਵਿਚ ਪਾਣੀ ਜ਼ਿਆਦਾ ਵੱਧ ਜਾਣ ਕਾਰਨ ਇਸ ਬੰਨ੍ਹ ਤੋਂ ਨੇੜਲੇ ਪਿੰਡਾਂ ਨੂੰ ਕੋਈ ਖਤਰਾ ਨਾ ਹੋਵੇ ਤੇ ਉਨ੍ਹਾਂ ਦੀ ਜਾਨ-ਮਾਲ ਦੀ ਰੱਖਿਆ ਵੀ ਕੀਤੀ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ