JALANDHAR WEATHER

ਪਿੰਡ ਨੱਤ ਦੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ

ਅੱਚਲ ਸਾਹਿਬ, 3 ਅਕਤੂਬਰ (ਗੁਰਚਰਨ ਸਿੰਘ)-ਪਿੰਡ ਨੱਤ ਦੇ ਇਕ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਥਾਣਾ ਰੰਗੜ ਨੰਗਲ ਦੀ ਪੁਲਿਸ ਨੇ 194 ਬੀ ਐਨ.ਐਸ.ਐਸ. ਤਹਿਤ ਕਾਰਵਾਈ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਮਾਤਾ ਮਨਦੀਪ ਕੌਰ ਪਤਨੀ ਰਮਨ ਸਿੰਘ ਨੇ ਦੱਸਿਆ ਕਿ ਮੈਂ ਆਪਣੇ ਪੁੱਤਰ ਜ਼ੋਰਾਵਰ ਸਿੰਘ ਦਾ ਕਰੀਬ ਤਿੰਨ ਸਾਲ ਪਹਿਲਾਂ ਵਿਆਹ ਕੀਤਾ ਸੀ ਅਤੇ ਉਸਦੀ ਪਤਨੀ 8-9 ਮਹੀਨੇ ਸਾਡੇ ਕੋਲ ਰਹੀ ਅਤੇ ਫਿਰ ਅਸੀਂ ਉਸ ਨੂੰ ਕਰੀਬ 50 ਲੱਖ ਰੁਪਏ ਲਗਾ ਕੇ ਕੈਨੇਡਾ ਭੇਜ ਦਿੱਤਾ। ਉਸ ਨੇ ਦੱਸਿਆ ਕਿ ਕੁਝ ਸਮਾਂ ਬਾਅਦ ਉਸ ਨੇ ਆਪਣੇ ਪਤੀ ਨੂੰ ਬੁਲਾ ਲਿਆ, ਉਥੇ ਉਸ ਨੇ ਉਸਦੀ ਸਾਰ ਤੱਕ ਨਹੀਂ ਲਈ ਅਤੇ ਨਾ ਹੀ ਉਸ ਦੇ ਨਾਲ ਫੋਨ ’ਤੇ ਗੱਲ ਕਰਦੀ ਸੀ, ਜਿਸ ਤੋਂ ਦੁਖੀ ਹੋ ਕੇ ਉਹ ਉਥੋਂ ਵਾਪਸ ਇੰਡੀਆ ਆ ਗਿਆ ਤਾਂ ਫਿਰ ਲੜਕੀ ਨੇ ਉਸਦਾ ਫੋਨ ਚੁੱਕਣਾ ਬੰਦ ਕਰ ਦਿੱਤਾ ਅਤੇ ਇਸੇ ਗੱਲ ਨੂੰ ਲੈ ਕੇ ਅਕਸਰ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਜ ਉਹ ਘਰ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ ਸੀ, ਜਦੋਂ ਉਸ ਨੂੰ ਲੈ ਕੇ ਸਿਵਲ ਹਸਪਤਾਲ  ਆਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਰੰਗੜ ਨੰਗਲ ਦੇ ਐੱਸ.ਐੱਚ.ਓ. ਹਰਮੀਕ ਸਿੰਘ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਜੋ ਵੀ ਪੋਸਟਮਾਰਟਮ ਰਿਪੋਰਟ ਆਵੇਗੀ, ਉਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ