5 ਤੋਂ 7 ਅਕਤੂਬਰ ਤੱਕ ਸ੍ਰੀ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁਲਤਵੀ

ਸ੍ਰੀਨਗਰ, 4 ਅਕਤੂਬਰ- ਸ੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਸਾਵਧਾਨੀ ਦੇ ਤੌਰ ’ਤੇ 5 ਅਕਤੂਬਰ ਤੋਂ 7 ਅਕਤੂਬਰ ਤੱਕ ਯਾਤਰਾ ਮੁਲਤਵੀ ਕਰ ਦਿੱਤੀ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ, ਹੜ੍ਹਾਂ ਅਤੇ ਬੱਦਲ ਫਟਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਇਹ ਫੈਸਲਾ ਲਿਆ ਗਿਆ ਹੈ।
ਬੋਰਡ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਇਹ ਕਦਮ ਚੁੱਕਿਆ ਹੈ। ਹੁਣ ਤੱਕ ਨਵਰਾਤਰੀ ਦੌਰਾਨ 1.70 ਲੱਖ ਤੋਂ ਵੱਧ ਸ਼ਰਧਾਲੂ ਵੈਸ਼ਨੋ ਦੇਵੀ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ। ਮੌਸਮ ਆਮ ਹੋਣ ’ਤੇ ਯਾਤਰਾ ਮੁੜ ਸ਼ੁਰੂ ਹੋ ਜਾਵੇਗੀ।