JALANDHAR WEATHER

ਬਰੇਲੀ ’ਚ ਸਪਾ ਡੈਲੀਗੇਸ਼ਨ ਦੀ ‘ਨੋ ਐਂਟਰੀ’

ਪਟਨਾ, 4 ਅਕਤੂਬਰ- 26 ਸਤੰਬਰ ਦੇ ਦੰਗਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਬਰੇਲੀ ਵਿਚ ਸਥਿਤੀ ਤਣਾਅ-ਪੂਰਨ ਹੈ। ਇਸ ਦੌਰਾਨ ਸਮਾਜਵਾਦੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਮਾਤਾ ਪ੍ਰਸਾਦ ਪਾਂਡੇ ਸਮੇਤ ਕਈ ਸੰਸਦ ਮੈਂਬਰਾਂ ਦਾ ਇਕ ਵਫ਼ਦ ਅੱਜ ਬਰੇਲੀ ਦਾ ਦੌਰਾ ਕਰਨ ਵਾਲਾ ਸੀ। ਹਾਲਾਂਕਿ ਬਰੇਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਖਨਊ ਪੁਲਿਸ ਕਮਿਸ਼ਨਰ ਅਤੇ ਹੋਰ ਜ਼ਿਲ੍ਹਿਆਂ ਦੇ ਪੁਲਿਸ ਸੁਪਰਡੈਂਟਾਂ ਨੂੰ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਰਾਜਨੀਤਕ ਪ੍ਰਤੀਨਿਧੀ ਬਿਨਾਂ ਇਜਾਜ਼ਤ ਦੇ ਬਰੇਲੀ ਦਾ ਦੌਰਾ ਨਹੀਂ ਕਰੇਗਾ। ਇਸ ਪੱਤਰ ਤੋਂ ਬਾਅਦ ਪੁਲਿਸ ਨੂੰ ਅਲਰਟ ’ਤੇ ਰੱਖਿਆ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਨੂੰ ਇਕ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਸੋਮਵਾਰ ਸਵੇਰ ਤੋਂ ਹੀ ਲਖਨਊ ਵਿਚ ਵਿਰੋਧੀ ਧਿਰ ਦੇ ਨੇਤਾ ਮਾਤਾ ਪ੍ਰਸਾਦ ਪਾਂਡੇ ਦੇ ਨਿਵਾਸ ਸਥਾਨ ਦੇ ਬਾਹਰ ਭਾਰੀ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਪਾਂਡੇ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਦੌਰਾਨ ਸਪਾ ਸੰਸਦ ਮੈਂਬਰ ਜ਼ਿਆਉਰ ਰਹਿਮਾਨ ਬਰਕ ਦੇ ਨਿਵਾਸ ਸਥਾਨ ਦੇ ਬਾਹਰ ਪੁਲਿਸ ਤਾਇਨਾਤ ਹੈ। ਹੋਰ ਸਪਾ ਸੰਸਦ ਮੈਂਬਰ ਹਰਿੰਦਰ ਮਲਿਕ, ਇਕਰਾ ਹਸਨ ਅਤੇ ਮੋਹਿਬੁੱਲਾ ਦੇ ਵੀ ਬਰੇਲੀ ਆਉਣ ਦੀ ਉਮੀਦ ਸੀ, ਪਰ ਸਾਰਿਆਂ ਨੂੰ ਰੋਕ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ