JALANDHAR WEATHER

ਬਿਹਾਰ ਚੋਣਾਂ: ਭਾਰਤੀ ਚੋਣ ਕਮਿਸ਼ਨ ਵਲੋਂ ਸਾਰੀਆਂ ਪਾਰਟੀਆਂ ਨਾਲ ਮੀਟਿੰਗ ਸ਼ੁਰੂ

ਪਟਨਾ, 4 ਅਕਤੂਬਰ- ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਹੁਣ ਆਪਣੇ ਅੰਤਿਮ ਪੜਾਅ ’ਤੇ ਪਹੁੰਚ ਗਈਆਂ ਹਨ। ਭਾਰਤੀ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਰਾਜ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਕਰ ਰਹੇ ਹਨ। ਇਹ ਮੀਟਿੰਗ ਪਟਨਾ ਦੇ ਹੋਟਲ ਤਾਜ ਵਿਖੇ ਹੋ ਰਹੀ ਹੈ। ਸੀ.ਈ.ਸੀ. ਗਿਆਨੇਸ਼ ਕੁਮਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਹੋਟਲ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਹਨ। ਬਿਹਾਰ ਵਿਚ ਚੋਣਾਂ ਦਾ ਐਲਾਨ ਅਗਲੇ ਤਿੰਨ ਦਿਨਾਂ ਦੇ ਅੰਦਰ ਹੋਣ ਦੀ ਉਮੀਦ ਹੈ।

ਕਮਿਸ਼ਨ ਨੇ ਸਾਰੀਆਂ ਰਾਸ਼ਟਰੀ ਅਤੇ ਰਾਜ-ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਇਸ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਹੈ। ਜਾਰੀ ਪੱਤਰ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਹਰੇਕ ਪਾਰਟੀ ਦੇ ਵੱਧ ਤੋਂ ਵੱਧ ਤਿੰਨ ਪ੍ਰਤੀਨਿਧੀਆਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ। ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਵੋਟਿੰਗ ਕੇਂਦਰਾਂ ਦੇ ਪ੍ਰਬੰਧ, ਵਧੀ ਹੋਈ ਸੁਰੱਖਿਆ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਸਮੇਤ ਹੋਰ ਮਾਮਲਿਆਂ ’ਤੇ ਚਰਚਾ ਕੀਤੀ ਜਾਵੇਗੀ।

ਵਧੀਕ ਮੁੱਖ ਚੋਣ ਅਧਿਕਾਰੀ ਅਮਿਤ ਕੁਮਾਰ ਪਾਂਡੇ ਵਲੋਂ ਜਾਰੀ ਪੱਤਰ ਅਨੁਸਾਰ ਆਮ ਆਦਮੀ ਪਾਰਟੀ (ਆਪ), ਬਹੁਜਨ ਸਮਾਜ ਪਾਰਟੀ (ਬਸਪਾ), ਭਾਰਤੀ ਜਨਤਾ ਪਾਰਟੀ (ਭਾਜਪਾ), ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਇੰਡੀਅਨ ਨੈਸ਼ਨਲ ਕਾਂਗਰਸ, ਨੈਸ਼ਨਲ ਪੀਪਲਜ਼ ਪਾਰਟੀ, ਜਨਤਾ ਦਲ (ਯੂਨਾਈਟਿਡ), ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ, ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ), ਰਾਸ਼ਟਰੀ ਜਨਤਾ ਦਲ (ਆਰਜੇਡੀ), ਰਾਸ਼ਟਰੀ ਲੋਕ ਸਮਤਾ ਪਾਰਟੀ ਅਤੇ ਸੀ.ਪੀ.ਆਈ. (ਐਮਐਲ) ਲਿਬਰੇਸ਼ਨ ਸਮੇਤ ਦਰਜਨਾਂ ਪਾਰਟੀਆਂ ਦੇ ਨੁਮਾਇੰਦੇ ਮੀਟਿੰਗ ਵਿਚ ਮੌਜੂਦ ਰਹਿਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ