ਨੌਜਵਾਨ ਨੇ ਫਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ

ਪੰਜਗਰਾਈਂ ਕਲਾਂ, (ਫ਼ਿਰੋਜ਼ਪੁਰ), 4 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਇਥੋਂ ਨੇੜਲੇ ਪਿੰਡ ਔਲਖ ਦੇ ਨੌਜਵਾਨ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਦੁਖਦਾਈ ਖ਼ਬਰ ਮਿਲੀ ਹੈ। ਸਾਬਕਾ ਪੰਚ ਅਸੀਮਤ ਸਿੰਘ ਔਲਖ ਅਨੁਸਾਰ ਜਸਪ੍ਰੀਤ ਸਿੰਘ ਉਰਫ਼ ਗਾਂਧੀ (22) ਪੁੱਤਰ ਗੁਰਨਾਮ ਸਿੰਘ ਨੇ ਦੇਰ ਰਾਤ ਆਪਣੀ ਹੀ ਕ਼ਮੀਜ਼ ਦਾ ਫੰਦ ਬਣਾ ਦਰੱਖ਼ਤ ਨਾਲ਼ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।