ਰਜਿੰਦਰ ਗੁਪਤਾ ਨੂੰ ਰਾਜਸਭਾ ਭੇਜ ਸਕਦੀ ਹੈ ‘ਆਪ’- ਸੂਤਰ

ਚੰਡੀਗੜ੍ਹ, 4 ਅਕਤੂਬਰ- ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਵੱਡੇ ਸਨਅਤਕਾਰ ਟਰਾਈਡੈਂਟ ਗਰੁੱਪ ਦੇ ਮਾਲਕ ਰਜਿੰਦਰ ਗੁਪਤਾ ਨੂੰ ਰਾਜਸਭਾ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੰਜੀਵ ਅਰੋੜਾ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਦੀ ਸੀਟ ਖ਼ਾਲੀ ਹੋਈ ਸੀ।
ਦੱਸ ਦੇਈਏ ਕਿ ਅੱਜ ਹੀ ਰਜਿੰਦਰ ਗੁਪਤਾ ਵਲੋਂ ਪੰਜਾਬ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਅਤੇ ਸ੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।