ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇ: ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਸਹਾਇਤਾ ਰਾਸ਼ੀ ਭੇਟ
ਓਠੀਆਂ, ਅੰਮ੍ਰਿਤਸਰ, 4 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਪਿਛਲੇ ਸਮੇਂ ਆਏ ਹੜ੍ਹਾਂ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਬਹੁਤ ਹੀ ਮੰਦਾ ਹਾਲ ਹੈ। ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡਾਂ ਵਿਚ ਆਏ ਹੜ੍ਹਾਂ ਨਾਲ ਪਿੰਡਾਂ ਦੇ ਗੁਰਦੁਆਰਿਆਂ ਵਿਚ ਸੇਵਾ ਕਰ ਰਹੇ ਗ੍ਰੰਥੀਆਂ ਦੀ ਕਿਸੇ ਨੇ ਸਾਰ ਨਹੀਂ ਲਈ। ਪਿੰਡ ਦੇ ਹੜ੍ਹ ਮਾਰੇ ਇਲਾਕਿਆਂ ਦੇ ਗ੍ਰੰਥੀਆਂ ਨੂੰ ਅੱਜ ਮਾਲੀ ਮਦਦ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਨਾਲ ਆਏ ਸੁਰਜੀਤ ਸਿੰਘ ਰੱਖੜਾ, ਸੁੱਚਾ ਸਿੰਘ ਛੋਟੇਪੁਰ ਅਤੇ ਜਥੇਦਾਰ ਰਘਬੀਰ ਸਿੰਘ ਰਾਜਾਸਾਂਸੀ ਨੇ ਅੱਜ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਜਸਤਰਵਾਲ ਭੰਗੂਪੁਰਾ ਵਿਖੇ ਪਹੁੰਚ ਕੇ ਭੱਗੂਪੁਰਾ ਦੇ ਗੁਰਦੁਆਰਾ ਨਾਨਕਸਰ ਵਿਖੇ ਹੜ੍ਹ ਮਾਰੇ ਇਲਾਕਿਆਂ ਦੇ ਪਿੰਡਾਂ ਦੇ ਗੁਰਦੁਆਰਿਆਂ ਦੇ ਕੋਈ 20 ਦੇ ਕਰੀਬ ਗ੍ਰੰਥੀਆਂ ਅਤੇ ਜਸਤਰਵਾਲ ਪਿੰਡ ਦੇ ਦੋ ਸੇਵਾਦਾਰਾਂ ਨੂੰ ਪੰਜ-ਪੰਜ ਹਜ਼ਾਰ ਦੇ ਚੈੱਕ ਦਿੱਤੇ। ਗਿਆਨੀ ਹਰਪ੍ਰੀਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਗ੍ਰੰਥੀਆਂ ਨੂੰ ਛੇ ਮਹੀਨਿਆਂ ਤੱਕ ਉਨ੍ਹਾਂ ਦੀ ਮਦਦ ਲਈ ਪੰਜ-ਪੰਜ ਹਜ਼ਾਰ ਦੇ ਚੈੱਕ ਦਿੱਤੇ ਜਾਣਗੇ ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ। ਪ੍ਰਭਾਵਿਤ ਇਲਾਕੇ ਦੇ ਗ੍ਰੰਥੀ ਸਿੰਘਾਂ ਨੇ ਅਕਾਲ ਤਖਤ ਦੇ ਸਾਬਕਾ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਦੀ ਮਦਦ ਹਰਨ ਉਤੇ ਧੰਨਵਾਦ ਕੀਤਾ।