JALANDHAR WEATHER

ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਜੰਡਿਆਲਾ ਗੁਰੂ ਪੁੱਜਣ 'ਤੇ ਨਿੱਘਾ ਸਵਾਗਤ

ਜਲੰਧਰ, 4 ਅਕਤੂਬਰ-ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਨਕੋਦਰ ਤੋਂ ਚੱਲ ਕੇ ਜੰਡਿਆਲਾ ਗੁਰੂ ਪਹੁੰਚੀ, ਜਿਸ ਦਾ ਨਿੱਘਾ ਸਵਾਗਤ ਜੰਡਿਆਲਾ ਗੁਰੂ ਦੇ ਐਸ.ਸੀ. ਭਾਈਚਾਰੇ ਵਲੋਂ ਤੇ ਕਾਂਗਰਸ ਦੇ ਵਰਕਰਾਂ ਵਲੋਂ ਕੀਤਾ ਗਿਆ। ਸ਼ੋਭਾ ਯਾਤਰਾ ਵਿਚ ਸੰਗਤਾਂ ਦਾ ਵੱਡਾ ਇਕੱਠ ਸੀ। ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿਚ ਠਾਠਾਂ ਮਾਰਦਾ ਇਕੱਠ ਵੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਮਾਨਾਵਾਲਾ ਅਤੇ ਗੋਲਡਨ ਗੇਟ ਵਿਚ ਵੱਡਾ ਇਕੱਠ ਵੇਖਣ ਨੂੰ ਮਿਲਿਆ ਜਿਥੇ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ ਗਿਆ। ਉਸ ਤੋਂ ਬਾਅਦ ਭੰਡਾਰੀ ਪੋਲ ਉਤੇ, ਫਿਰ ਵਾਲਮੀਕ ਤੀਰਥ ਸਥਾਨ ਉਤੇ ਪਹੁੰਚ ਕੇ ਯਾਤਰਾ ਦੀ ਸਮਾਪਤੀ ਕੀਤੀ ਗਈ। 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ