JALANDHAR WEATHER

2 ਫੌਜੀ ਜਵਾਨਾਂ ਦੀ ਸ੍ਰੀ ਚਮਕੌਰ ਸਾਹਿਬ ਵਿਖੇ ਵਾਪਰੇ ਹਾਦਸੇ 'ਚ ਮੌਤ, ਇਕ ਜ਼ਖਮੀ

ਸ੍ਰੀ ਚਮਕੌਰ ਸਾਹਿਬ, 4 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਅੱਜ ਸ਼ਾਮ ਸ੍ਰੀ ਚਮਕੌਰ ਸਾਹਿਬ ਦੇ ਰੂਪਨਗਰ ਮਾਰਗ ਉਤੇ ਦਾਸਤਾਨ-ਏ-ਸ਼ਹਾਦਤ ਨੇੜੇ ਵਾਪਰੇ ਇਕ ਹਾਦਸੇ ਵਿਚ ਦੋ ਫੌਜੀ ਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਮਾਰੂਤੀ ਕਾਰ ਅਤੇ ਬਲੈਰੋ ਮੈਕਸ ਵਿਚਾਲੇ ਹੋਇਆ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਆਹਮੋ-ਸਾਹਮਣੇ ਹੋਈ ਟੱਕਰ ਦੌਰਾਨ ਕਾਰ ਚਲਾ ਰਹੇ ਚਾਲਕ ਅਤੇ ਚਾਲਕ ਦੀ ਨਾਲ ਵਾਲੀ ਸੀਟ ਉਤੇ ਬੈਠੇ ਇਹ ਦੋਵੇਂ ਫੌਜੀ ਜਵਾਨਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਿਕਿ ਕਾਰ ਦੀ ਪਿਛਲੀ ਸੀਟ ਉਤੇ ਬੈਠੇ ਅਸ਼ੀਸ਼ ਕੁਮਾਰ ਪੁੱਤਰ ਗੁਰਪਿਆਰਾ ਜੋ ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਨਾਲ ਸੰਬੰਧਿਤ ਹਨ, ਜ਼ਖਮੀ ਹੋ ਗਿਆ। ਕਾਰ ਸਵਾਰ ਤਿੰਨੋਂ ਫੌਜੀ ਜਵਾਨ ਸੀ ਤੇ ਹਿਮਾਚਲ ਪ੍ਰਦੇਸ਼ ਨਾਲ ਸੰਬੰਧਿਤ ਹਨ ਤੇ ਫਿਰੋਜ਼ਪੁਰ ਵਿਖੇ ਤਾਇਨਾਤ ਦੱਸੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ