JALANDHAR WEATHER

ਪੁਲਿਸ ਮੁਕਾਬਲੇ 'ਚ ਜ਼ਖਮੀ ਗੈਂਗਸਟਰ ਕਰਵਾਇਆ ਹਸਪਤਾਲ ਦਾਖਲ

ਜਗਰਾਉਂ, (ਲੁਧਿਆਣਾ), 4 ਅਕਤੂਬਰ (ਕੁਲਦੀਪ ਸਿੰਘ ਲੋਹਟ)-ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਲੁਧਿਆਣਾ ਦਿਹਾਤੀ ਦੇ ਥਾਣਾ ਸਿੱਧਵਾਂ ਬੇਟ ਅਧੀਨ ਪੈਂਦੇ ਏਰੀਏ ਵਿਚ ਇਕ ਨਾਮੀ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਠਭੇੜ ਹੋਈ ਤੇ ਇਸ ਮੁਕਾਬਲੇ ਤੋਂ ਬਾਅਦ ਨਾਮੀ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਵਿੱਕੀ ਨਿਹੰਗ ਨੂੰ ਕਾਬੂ ਕੀਤਾ ਹੈ। ਮੁਕਾਬਲੇ ਦੌਰਾਨ ਗ੍ਰਿਫ਼ਤਾਰ ਗੈਂਗਸਟਰ ਦੇ ਲੱਤਾਂ ਵਿਚ ਦੋ ਗੋਲੀਆਂ ਲੱਗੀਆਂ ਹਨ। ਘਟਨਾ ਤੋਂ ਬਾਅਦ ਉਸਨੂੰ ਜਗਰਾਉਂ ਦੇ ਸਿਵਲ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ। ਗ੍ਰਿਫਤਾਰ ਭਗੌੜਾ ਗੈਂਗਸਟਰ ਡੋਨੀ ਬੱਲ ਅਤੇ ਮੁੰਨ ਘਣਸ਼ਾਮਮਪੁਰੀਆ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ।

ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ. ਐਚ. ਓ. ਹੀਰਾ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਪਿਛੋਕੜ ਅਪਰਾਧਿਕ ਹੈ ਅਤੇ ਇਸ ਨੂੰ ਜਨਵਰੀ 2025 ਵਿਚ ਐੱਸ. ਏ. ਐੱਸ. ਨਗਰ ‘ਚ ਦੋ ਗੈਰ-ਕਾਨੂੰਨੀ ਵਿਦੇਸ਼ੀ ਪਿਸਤੌਲਾਂ ਸਮੇਤ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਦਾ ਦਾਅਵਾ ਹੈ ਕਿ ਗ੍ਰਿਫ਼ਤਾਰ ਵਿਅਕਤੀ ਅਤੇ ਇਸਦੇ ਸਾਥੀਆਂ ਨੂੰ ਉਨ੍ਹਾਂ ਦੇ ਵਿਦੇਸ਼-ਆਧਾਰਿਤ ਹੈਂਡਲਰਾਂ ਵਲੋਂ ਪੰਜਾਬ ਵਿਚ ਸਨਸਨੀਖੇਜ਼ ਘਟਨਾਵਾਂ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜਿਨ੍ਹਾਂ ਨੂੰ ਇਸ ਗ੍ਰਿਫ਼ਤਾਰੀ ਨਾਲ ਨਾਕਾਮ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗੈਂਗਸਟਰ ਤੋਂ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਕਾਬੂ ਕੀਤੇ ਗੈਂਗਸਟਰ ਨੂੰ ਮੁਢਲੇ ਇਲਾਜ ਤੋਂ ਬਾਅਦ ਕਿਸੇ ਹੋਰ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ