JALANDHAR WEATHER

ਦੋ ਧੜਿਆਂ ਦੀ ਲੜਾਈ 'ਚ ਇਕ ਵਿਅਕਤੀ ਨੂੰ ਨਾਜਾਇਜ਼ ਗ੍ਰਿਫਤਾਰ ਕਰਕੇ ਮੁਕਦਮਾ ਦਰਜ ਕਰਨ 'ਤੇ ਥਾਣਾ ਲੋਪੋਕੇ ਦਾ ਘਿਰਾਓ

ਚੋਗਾਵਾਂ/ਅੰਮ੍ਰਿਤਸਰ, 4 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਪਿੰਡ ਭੀਲੋਵਾਲ ਵਿਖੇ ਦੋ ਧੜਿਆਂ ਦੀ ਲੜਾਈ ਨੂੰ ਹਟਾਉਣ ਗਏ ਇਕ ਵਿਅਕਤੀ ਨੂੰ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਨਾਜਾਇਜ਼ ਗ੍ਰਿਫਤਾਰ ਕਰਕੇ ਮੁਕਦਮਾ ਦਰਜ ਕਰਨ ਦੇ ਰੋਸ ਵਿਚ ਗੁਰੂ ਵਾਲਮੀਕਿ ਏਕਤਾ ਧਰਮ ਸਮਾਜ ਦੇ ਮੁੱਖ ਸੇਵਾਦਾਰ ਬੂਟਾ ਸਿੰਘ ਅਤੇ ਪਾਵਨ ਵਾਲਮੀਕਿ ਤੀਰਥ ਐਕਸ਼ਨ ਕਮੇਟੀ ਭਾਰਤ ਰਾਜ ਦੇ ਪੰਜਾਬ ਪ੍ਰਧਾਨ ਸਰਵਣ ਸਿੰਘ ਗੱਬਰ ਸਿੰਘ ਦੀ ਅਗਵਾਈ ਹੇਠ ਸੜਕ ਜਾਮ ਕਰਕੇ ਥਾਣਾ ਲੋਪੋਕੇ ਦਾ ਘਿਰਾਓ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਤੇ ਸਰਪੰਚ ਜਸਪਾਲ ਸਿੰਘ, ਨਰਿੰਦਰ ਸਿੰਘ ਨੈਣਾ, ਅੰਗਰੇਜ਼ ਸਿੰਘ ਆਦਿ ਨੇ ਕਿਹਾ ਕਿ ਬੀਤੀ ਰਾਤ ਪਿੰਡ ਭੀਲੋਵਾਲ ਵਿਖੇ ਦੋ ਧੜਿਆਂ ਵਿਚਕਾਰ ਲੜਾਈ ਹੋਈ ਸੀ ਤੇ ਥਾਣਾ ਲੋਪੋਕੇ ਦੀ ਪੁਲਿਸ ਵੀ ਮੌਕੇ ਉਤੇ ਪਹੁੰਚੀ ਸੀ। ਪੁਲਿਸ ਨੇ ਉਥੇ ਖੜ੍ਹੇ ਗੁਰਲਾਲ ਸਿੰਘ ਨੂੰ ਨਾਜਾਇਜ਼ ਹਿਰਾਸਤ ਵਿਚ ਲੈ ਲਿਆ, ਜਿਸ ਦਾ ਲੜਾਈ ਨਾਲ ਕੋਈ ਲੈਣਾ ਦੇਣਾ ਨਹੀਂ ਸੀ।

ਉਸ ਨੂੰ ਗ੍ਰਿਫਤਾਰ ਕਰਕੇ ਥਾਣੇ ਲਿਆ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਖਿਲਾਫ ਨਾਜਾਇਜ਼ ਮੁਕਦਮਾ ਦਰਜ ਕਰ ਦਿੱਤਾ ਗਿਆ। ਗੁਰਲਾਲ ਸਿੰਘ ਦਾ ਭਰਾ ਗੁਰਮੇਜ ਸਿੰਘ ਆਪਣੇ ਭਰਾ ਨੂੰ ਛੁਡਾਉਣ ਲਈ ਥਾਣੇ ਆਇਆ ਤਾਂ ਪੁਲਿਸ ਮੁਲਾਜ਼ਮਾਂ ਨੇ ਵੀ ਉਸ ਨਾਲ ਧੱਕੇਸ਼ਾਹੀ ਕਰਦਿਆਂ ਉਸ ਦੀ ਪੱਗ ਉਤਾਰ ਦਿੱਤੀ, ਜਿਸ ਦੇ ਰੋਸ ਵਿਚ ਘਿਰਾਓ ਕੀਤਾ ਗਿਆ। ਉਨ੍ਹਾਂ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਪਰਿਵਾਰ ਨਾਲ ਧੱਕੇਸ਼ਾਹੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਨਾ ਕੀਤਾ ਗਿਆ ਤਾਂ ਥਾਣੇ ਦਾ ਘਰਾਓ ਇਸੇ ਤਰ੍ਹਾਂ ਜਾਰੀ ਰਹੇਗਾ। ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ