ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਦਾ ਐਲਾਨ
.jpeg)
.jpeg)
ਚੰਡੀਗੜ੍ਹ, 4 ਅਕਤੂਬਰ-ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ, ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦਿੱਤੀ ਗਈ ਹੈ। 'ਆਪ', ਸ਼੍ਰੋਮਣੀ ਅਕਾਲੀ ਦਲ (ਬ), ਭਾਜਪਾ ਪਹਿਲਾਂ ਹੀ ਉਮੀਦਵਾਰ ਐਲਾਨ ਚੁੱਕੇ ਹਨ। ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਸੀਟ ਤੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਿਆ ਸੀ। ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਦੱਸ ਦਈਏ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ।