ਗੋਲੀ ਲੱਗਣ ਕਾਰਨ ਨੌਜਵਾਨ ਹੋਇਆ ਗੰਭੀਰ ਜ਼ਖਮੀ
ਰਾਜਪੁਰਾ (ਪਟਿਆਲਾ), 4 ਅਕਤੂਬਰ (ਰਣਜੀਤ ਸਿੰਘ) - ਰਾਜਪੁਰਾ ਸਰਹੰਦ ਬਾਈਪਾਸ ਨੇੜੇ ਰਹਿਣ ਵਾਲੇ ਇਕ ਨੌਜਵਾਨ ਦੇ ਗੋਲੀ ਲੱਗੀ ਹੈ, ਜਿਸ ਕਾਰਨ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਸ ਸੰਬੰਧੀ ਕਿਸੇ ਨੇ ਵੀ ਕੋਈ ਪੁਸ਼ਟੀ ਨਹੀਂ ਕੀਤੀ, ਪਰ ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਨੌਜਵਾਨ ਦੀ ਹਾਲਤ ਕਾਫੀ ਜ਼ਿਆਦਾ ਗੰਭੀਰ ਹੈ ਅਤੇ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਨ੍ਹਾਂ ਦਾ ਪਿੰਡ ਬਨੂੜ ਨੇੜੇ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।