ਸੁਪਰੀਮ ਕੋਰਟ 6 ਅਕਤੂਬਰ ਨੂੰ ਕਰੇਗਾ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਰਿਹਾਈ ਲਈ ਪਤਨੀ ਦੀ ਪਟੀਸ਼ਨ 'ਤੇ ਸੁਣਵਾਈ

ਨਵੀਂ ਦਿੱਲੀ, 4 ਅਕਤੂਬਰ - ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਰਿਹਾਈ ਲਈ ਪਤਨੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 6 ਅਕਤੂਬਰ ਨੂੰ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ ਕੱਲ੍ਹ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਨੇ ਲੱਦਾਖ ਪ੍ਰਸ਼ਾਸਨ ਵਲੋਂ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਪਣੇ ਪਤੀ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 24 ਸਤੰਬਰ ਨੂੰ ਲੱਦਾਖ ਵਿਚ ਹਿੰਸਕ ਝੜਪਾਂ ਤੋਂ ਬਾਅਦ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਸੀ ਅਤੇ ਉਦੋਂ ਤੋਂ ਉਹ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਹੈ।