JALANDHAR WEATHER

ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਐੱਨ.ਆਈ.ਏ. ਵਲੋਂ ਚਾਰ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ

ਜਲੰਧਰ, 5 ਅਕਤੂਬਰ - ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਰਿਹਾਇਸ਼ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਚਾਰ ਦੋਸ਼ੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਐਨਆਈਏ ਵਲੋਂ ਦਾਇਰ ਚਾਰਜਸ਼ੀਟ ਵਿਚ ਦੋ ਗ੍ਰਿਫ਼ਤਾਰ ਮੁਲਜ਼ਮ ਅਮਰੋਹਾ (ਯੂਪੀ) ਦੇ ਸੈਦੁਲ ਅਮੀਨ ਅਤੇ ਕੁਰੂਕਸ਼ੇਤਰ (ਹਰਿਆਣਾ) ਦੇ ਅਭਿਜੋਤ ਜਾਂਗੜਾ ਅਤੇ ਦੋ ਭਗੌੜੇ ਮੁਲਜ਼ਮਾਂ, ਯਮੁਨਾਨਗਰ (ਹਰਿਆਣਾ) ਦੇ ਕੁਲਬੀਰ ਸਿੰਘ ਸਿੱਧੂ ਅਤੇ ਕਰਨਾਲ (ਹਰਿਆਣਾ) ਦੇ ਮਨੀਸ਼ ਕਾਕਾ ਰਾਣਾ ਦੇ ਨਾਮ ਸ਼ਾਮਿਲ ਹਨ। ਚਾਰਜਸ਼ੀਟ ਵਿਚ ਐਨਆਈਏ/ਡੀਐਲਆਈ ਕੇਸ ਵਿਚ ਯੂਏ (ਪੀ) ਐਕਟ, ਬੀਐਨਐਸ ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਚਾਰਾਂ ਨੂੰ ਚਾਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ