ਸੁਖਵਿੰਦਰ ਸਿੰਘ ਕਲਕੱਤਾ ਦੀ ਹੱਤਿਆ ਨੂੰ ਲੈ ਕੇ ਲੋਕਾਂ ਨੇ ਕੀਤਾ ਰੋਡ ਜਾਮ

ਸ਼ਾਹਿਣਾ, 5 ਅਕਤੂਬਰ - ਸ਼ਹਿਣਾ ਦੇ ਮੁੱਖ ਬੱਸ ਅੱਡੇ 'ਤੇ ਬੀਤੀ ਸ਼ਾਮ ਸ਼ਹਿਣਾ ਦੇ ਸਮਾਜਿਕ ਆਗੂ ਤੇ ਸਾਬਕਾ ਪੰਚ ਸੁਖਵਿੰਦਰ ਸਿੰਘ ਕਲਕੱਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਖਵਿੰਦਰ ਸਿੰਘ ਕਲਕੱਤਾ ਦੀ ਹੱਤਿਆ ਨੂੰ ਲੈ ਕੇ ਕਲਕੱਤਾ ਦੇ ਸਮਰਥਕਾਂ, ਵੱਖ-ਵੱਖ ਸਿਆਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂਨੇ ਰੋਡ ਜਾਮ ਕਰ ਕੇ ਧਰਨਾ ਲਗਾ ਦਿੱਤਾ ਗਿਆ ਹੈ। ਇਕੱਠ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਦੂਰੋਂ ਨੇੜਿਓਂ ਕਲਕੱਤਾ ਦੇ ਸਮਰਥਕ ਧਰਨੇ ਵਿਚ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਹਤਿਆਰਿਆਂ ਵਲੋਂ ਵਰਤੀ ਗਈ ਕਾਰ ਅਤੇ ਪਿਸਤੌਲ ਪੁਲਿਸ ਨੇ ਬਰਾਮਦ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇਕ ਕਾਂਗਰਸੀ ਆਗੂ ਅਤੇ 20 ਹੋਰ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਹੈ। ਦੂਜੇ ਪਾਸੇ ਧਰਨਾਕਾਰੀਆਂ ਨੇ ਸੁਖਵਿੰਦਰ ਸਿੰਘ ਕਲਕੱਤਾ ਦੇ ਅਸਲ ਹਤਿਆਰਿਆਂ ਦਾ ਨਾਂਅ ਜਨਤਕ ਕਰਨ ਦੀ ਮੰਗ ਕੀਤੀ।