JALANDHAR WEATHER

ਬੇਮੌਸਮੀ ਬਰਸਾਤ ਅਤੇ ਤੇਜ਼ ਹਨ੍ਹੇਰੀ ਕਾਰਨ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 5 ਅਕਤੂਬਰ (ਹਰਚਰਨ ਸਿੰਘ ਸੰਧੂ) - ਅੱਜ ਤੜਕਸਾਰ ਹੋਈ ਬੇ-ਮੌਸਮੀ ਹਲਕੀ ਬਾਰਿਸ਼ ਤੇ ਤੇਜ਼ ਹਨ੍ਹੇਰੀ ਕਾਰਨ ਗੁਰੂ ਹਰਸਹਾਏ ਇਲਾਕੇ ਅੰਦਰ ਝੋਨੇ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਹਨ੍ਹੇਰੀ ਕਾਰਨ ਖੇਤਾਂ ਅੰਦਰ ਖੜੀ ਝੋਨੇ ਦੀ ਫ਼ਸਲ ਪੂਰੀ ਤਰਾਂ ਜ਼ਮੀਨ 'ਤੇ ਵਿਛ ਗਈ, ਜਿਸ ਨਾਲ ਕਿਸਾਨਾਂ ਨੂੰ ਹੋਰ ਵੀ ਮਾਲੀ ਘਾਟਾ ਪੈਣ ਦੇ ਆਸਾਰ ਬਣ ਗਏ ਹਨ। ਹਨ੍ਹੇਰੀ ਅਤੇ ਹਲਕੀ ਬਾਰਿਸ਼ ਦੌਰਾਨ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ 'ਤੇ ਵੇਖਿਆ ਗਿਆ ਕਿ ਬਾਸਮਤੀ ਝੋਨੇ ਦੀ ਫ਼ਸਲ, ਮੁੱਛਲ ਝੋਨੇ ਦੀ ਫ਼ਸਲ ਸਮੇਤ ਕਈ ਹੋਰ ਫ਼ਸਲਾਂ ਜੋ ਅਜੇ ਕੁਝ ਦਿਨਾਂ ਤੱਕ ਪੱਕਣ ਵਾਲੀਆਂ ਸਨ ਅਤੇ ਕੁਝ ਫ਼ਸਲਾਂ ਪੱਕ ਚੁੱਕੀਆਂ ਸਨ, ਉਨ੍ਹਾਂ ਸਾਰੀਆਂ ਫ਼ਸਲਾਂ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਗਿਆ ਹੈ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਧ ਗਈਆ ਹਨ।ਇਸ ਸੰਬੰਧੀ ਭਾਰਤੀ ਕਿਸਾਨ ਆਗੂਆਂ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਨੇਕਾਂ ਪਿੰਡਾਂ ਅੰਦਰ ਝੋਨੇ ਦੀ ਫ਼ਸਲ ਦਾ ਕਾਫੀ ਨੁਕਸਾਨ ਹੋ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬੇਮੌਸਮੀ ਬਰਸਾਤ ਅਤੇ ਹਨ੍ਹੇਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਇਸ ਦੀ ਤੁਰੰਤ ਗਿਰਦਾਵਰੀ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਪੂਰਤੀ ਕਰਵਾਈ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ