ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅਧਿਆਪਕਾਂ ਦਾ ਸਨਮਾਨ
ਸ੍ਰੀ ਅਨੰਦਪੁਰ ਸਾਹਿਬ, 5 ਅਕਤੂਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ ਤੇ ਭਾਈ ਜੈਤਾ ਜੀ ਮਿਊਜ਼ੀਅਮ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 71 ਅਧਿਆਪਕਾਂ ਨੂੰ ਸਨਮਾਨਿਤ ਕੀਤਾ।