JALANDHAR WEATHER

ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ,  5 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨ ਪਿੰਡ ਮੁਰਾਦਪੁਰ ਦੇ ਖੇਤਾਂ ਵਿਚ ਬੇਹੋਸ਼ੀ ਦੀ ਹਾਲਤ ਵਿਚ ਮਿਲੇ ਨੌਜਵਾਨ ਦੀ ਅੱਜ ਜਲੰਧਰ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਗੁਰਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਰਾਦਪੁਰ ਨੂੰ ਜੋ ਕਿ ਖੇਤਾਂ ਵਿਚ ਬੇਹੋਸ਼ੀ ਦੀ ਹਾਲਤ ਵਿਚ ਪਿਆ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਅੱਜ ਤੜਕਸਾਰ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ |

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ 'ਤੇ ਬੀ.ਐਨ.ਐਸ.194 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ