ਮੱਲ੍ਹੀਆਂ 'ਚ ਨਿੱਜੀ ਰੰਜਿਸ਼ ਕਾਰਨ ਗੋਲੀ ਮਾਰ ਕੇ ਕੀਤਾ ਫੱਟੜ

ਜੰਡਿਆਲਾ ਗੁਰੂ , 5 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਮੱਲੀਆਂ ਵਿਖੇ ਨਿੱਜੀ ਰੰਜਿਸ਼ ਕਾਰਨ ਇਕ ਨੌਜਵਾਨ ਨੂੰ ਦੂਸਰੇ ਨੌਜਵਾਨ ਵਲੋਂ ਗੋਲੀ ਮਾਰ ਕੇ ਫੱਟੜ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ਗੁਰੂ ਦੇ ਐਸ. ਐਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਜੰਡਿਆਲਾ ਗੁਰੂ ਦੇ ਪਿੰਡ ਮੱਲ੍ਹੀਆਂ ਦਾ ਵਸਨੀਕ ਪਲਵਿੰਦਰ ਸਿੰਘ ਉਰਫ਼ਲੱਕੀ ਅਤੇ ਦਿਲਸ਼ੇਰ ਸਿੰਘ ਉਰਫ਼ ਸ਼ੇਰਾਂ ਇਕੋ ਹੀ ਗਲੀ ਦੇ ਵਾਸੀ ਹਨ ਤੇ ਨਿੱਜੀ ਰੰਜਿਸ਼ ਕਾਰਨ ਦਿਲਸ਼ੇਰ ਸਿੰਘ ਸ਼ੇਰਾ ਨੇ ਅੱਜ ਸ਼ਾਮ ਪਲਵਿੰਦਰ ਸਿੰਘ ਉਰਫ ਲੱਕੀ ਵਾਸੀ ਮੱਲ੍ਹੀਆਂ ਤੇ ਗੋਲੀ ਚਲਾ ਦਿੱਤੀ।
ਜਿਸ ਦੇ ਲੱਤ ਵਿਚ ਵੱਜਣ ਕਾਰਨ ਉਹ ਫੱਟੜ ਹੋ ਗਿਆ, ਜਿਸ ਨੂੰ ਇਲਾਜ ਵਾਸਤੇ ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਲਵਿੰਦਰ ਸਿੰਘ ਉਰਫ਼ ਲੱਕੀ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ ।