JALANDHAR WEATHER

ਸੁਪਰੀਮ ਕੋਰਟ ਵਿਚ ਵਾਂਗਚੁਕ ਦੀ ਰਿਹਾਈ ਪਟੀਸ਼ਨ ’ਤੇ ਅੱਜ ਹੋਵੇਗੀ ਸੁਣਵਾਈ

ਨਵੀਂ ਦਿੱਲੀ, 6 ਅਕਤੂਬਰ- ਸੁਪਰੀਮ ਕੋਰਟ ਅੱਜ ਸੋਨਮ ਵਾਂਗਚੁਕ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਾਰੀਆ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਸੋਨਮ ਵਾਂਗਚੁਕ ਦੀ ਪਤਨੀ, ਗੀਤਾਂਜਲੀ ਜੇ. ਅੰਗਮੋ, 2 ਅਕਤੂਬਰ ਨੂੰ ਸੁਪਰੀਮ ਕੋਰਟ ਗਈ ਸੀ। ਗੀਤਾਂਜਲੀ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 32 ਦੇ ਤਹਿਤ ਇਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ, ਜਿਸ ਵਿਚ ਦਾਅਵਾ ਕੀਤਾ ਗਿਆ ਕਿ ਉਸ ਦੇ ਪਤੀ ਦੀ ਗ੍ਰਿਫ਼ਤਾਰੀ ਗੈਰ-ਕਾਨੂੰਨੀ ਸੀ।

ਵਾਂਗਚੁਕ ਇਸ ਸਮੇਂ ਜੋਧਪੁਰ ਜੇਲ੍ਹ ਵਿਚ ਹੈ। ਉਸ ਨੂੰ 24 ਸਤੰਬਰ ਨੂੰ ਲੇਹ ਹਿੰਸਾ ਭੜਕਾਉਣ ਦੇ ਦੋਸ਼ ਵਿਚ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਦੇ ਤਹਿਤ 26 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਵਿਚ ਚਾਰ ਲੋਕ ਮਾਰੇ ਗਏ ਸਨ।

ਸੋਨਮ ਤੋਂ ਇਲਾਵਾ ਲੇਹ ਸਥਾਨਕ ਜੇਲ੍ਹ ਵਿਚ ਬੰਦ 56 ਪ੍ਰਦਰਸ਼ਨਕਾਰੀਆਂ ਵਿਚੋਂ 26 ਨੂੰ 2 ਅਕਤੂਬਰ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਉਨ੍ਹਾਂ ’ਤੇ ਗੰਭੀਰ ਅਪਰਾਧਾਂ ਦੀਆਂ ਧਾਰਾਵਾਂ ਨਹੀਂ ਲਗਾਈਆਂ ਗਈਆਂ ਸਨ। ਤੀਹ ਲੋਕ ਅਜੇ ਵੀ ਜੇਲ੍ਹ ਵਿਚ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ