ਸੋਨਮ ਵਾਂਗਚੁਕ ਦੀ ਪਤਨੀ ਵਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਨਵੀਂ ਦਿੱਲੀ, 6 ਅਕਤੂਬਰ- ਸੁਪਰੀਮ ਕੋਰਟ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਨਜ਼ਰਬੰਦੀ ਵਿਰੁੱਧ ਅਤੇ ਉਸ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ, ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ, ਜੋਧਪੁਰ ਕੇਂਦਰੀ ਜੇਲ੍ਹ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ।
ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ 14 ਅਕਤੂਬਰ ਲਈ ਮੁਲਤਵੀ ਕਰ ਦਿੱਤੀ ਹੈ। ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦਾ ਕਹਿਣਾ ਹੈ ਕਿ ਪਰਿਵਾਰ ਨੂੰ ਨਜ਼ਰਬੰਦੀ ਦੇ ਆਧਾਰ ਨਹੀਂ ਦੱਸੇ ਗਏ ਹਨ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਨਜ਼ਰਬੰਦੀ ਦੇ ਆਧਾਰ ਪਹਿਲਾਂ ਹੀ ਨਜ਼ਰਬੰਦ ਨੂੰ ਦਿੱਤੇ ਜਾ ਚੁੱਕੇ ਹਨ ਅਤੇ ਉਹ ਉਨ੍ਹਾਂ ਪਤਨੀ ਨੂੰ ਆਧਾਰਾਂ ਦੀ ਇਕ ਕਾਪੀ ਦੇਣ ਦੀ ਜਾਂਚ ਕਰਨਗੇ।