JALANDHAR WEATHER

ਸੁਨਾਮ 'ਚ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 6 ਅਕਤੂਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ 'ਤੇ ਜਸਵੀਰ ਸਿੰਘ ਮੈਦੇਵਾਸ,ਸੰਤਰਾਮ ਸਿੰਘ ਛਾਜਲੀ ਦੀ ਅਗਵਾਈ ਵਿਚ ਐਸ.ਡੀ.ਐਮ ਦਫ਼ਤਰ ਸੁਨਾਮ ਅੱਗੇ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਜ਼ਿਲ੍ਹਾ ਆਗੂ ਹੈਪੀ ਨਮੋਲ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਸਾਰ ਲੈਣ ਦੀ ਬਜਾਏ ਕਿਸਾਨਾਂ ਨੂੰ ਪਰਾਲੀ ਸਾੜਨ 'ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਦੋਸ਼ ਵਿਚ ਜੁਰਮਾਨੇ ਦੇ ਨਾਲ ਜ਼ਮੀਨੀ ਰਿਕਾਰਡ 'ਤੇ ਰੈਡ ਐਂਟਰੀਆਂ ਅਤੇ ਧੜਾਧੜ ਮਾਮਲੇ ਦਰਜ ਕਰਕੇ ਜੇਲ੍ਹੀਂ ਡੱਕਣ ਲਈ ਤੁਲੀਆਂ ਹੋਈਆਂ ਹਨ।

ਉਨਾਂ ਕਿਹਾ ਕਿ ਖੇਤੀਬਾੜੀ ਮਾਹਰਾਂ ਦੀਆਂ ਦਲੀਲਾਂ ਅਨੁਸਾਰ ਸਾਲ ਭਰ 'ਚ ਖੇਤੀਬਾੜੀ ਦਾ ਪ੍ਰਦੂਸ਼ਣ ਸਿਰਫ਼ 6 ਫ਼ੀਸਦੀ ਹੀ ਹੈ ਜਦੋਂ ਕਿ ਵੱਡੇ ਵੱਡੇ ਉਦਯੋਗਾਂ,ਵਾਹਨਾਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਦਾ ਪ੍ਰਦੂਸ਼ਣ 94 ਫੀਸਦੀ ਦੱਸਿਆ ਗਿਆ ਹੈ।ਕਿਸਾਨ ਆਗੂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਪਰਾਲੀ ਸਾੜਨ ਦੇ ਮਾਮਲੇ 'ਚ ਕਿਸਾਨਾਂ ਦੀਆਂ ਲਗਾਤਾਰ ਗ੍ਰਿਫ਼ਤਾਰੀਆਂ ਕਰ ਰਹੀ ਹੈ ਜਦੋਂ ਕਿ ਸਰਕਾਰ ਸੁਪਰੀਮ ਕੋਰਟ ਦੇ ਪਰਾਲੀ ਨੂੰ ਲੈ ਕੇ 200 ਰੁਪਏ ਪ੍ਰਤੀ ਏਕੜ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ  ਪੰਜਾਬ ਸਰਕਾਰ ਤੋਂ ਹੜ੍ਹ ਪੀੜ੍ਹਤ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ 70 ਹਜ਼ਾਰ ਪ੍ਰਤੀ ਏਕੜ, ਗੰਨੇ ਦੀ ਫਸਲ ਦਾ 1 ਲੱਖ ਰੁਪਏ ਪ੍ਰਤੀ ਏਕੜ ਦੇਣ ਤੋਂ ਇਲਾਵਾ ਪਸ਼ੂਆਂ,ਘਰਾਂ ਅਤੇ ਜਾਨੀ ਨੁਕਸਾਨ ਦਾ ਮੁਆਵਜ਼ਾ ਕਿਸਾਨ ਮਜ਼ਦੂਰ ਮੋਰਚੇ ਦੀ ਮੰਗ ਅਨੁਸਾਰ ਜਲਦ ਜਾਰੀ ਕਰਨ ਦੀ ਮੰਗ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ