ਪਿੰਡ ਭਟਨੂਰਾ ਕਲਾਂ ਦੇ ਨੌਜਵਾਨ ਦੀ ਹੋਈ ਕੈਨੇਡਾ ਵਿਚ ਮੌਤ
ਭੁਲੱਥ, (ਕਪੂਰਥਲਾ), 6 ਅਕਤੂਬਰ (ਮਨਜੀਤ ਸਿੰਘ ਰਤਨ)- ਇਥੋਂ ਨਜ਼ਦੀਕੀ ਪਿੰਡ ਭਟਨੂਰਾ ਕਲਾਂ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਵਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਜਿਸ ਦੀ ਕਿ ਉਮਰ 30 ਸਾਲ ਸੀ, ਦੋ ਸਾਲ ਤੋਂ ਵਰਕ ਪਰਮਿਟ ’ਤੇ ਬਿਲਡਿੰਗ ਉਸਾਰੀ ਦਾ ਕੰਮ ਕਰਨ ਵਾਸਤੇ ਕੈਨੇਡਾ ਦੇ ਸ਼ਹਿਰ ਸਰੀ ਵਿਚ ਗਿਆ ਹੋਇਆ ਸੀ ਅਤੇ ਬੈਲਟ ਲਗਾ ਕੇ ਬਿਲਡਿੰਗ ਦੇ ਉੱਪਰ ਕੰਮ ਕਰ ਰਿਹਾ ਸੀ। ਅਚਾਨਕ ਬੈਲਟ ਟੁੱਟਣ ਨਾਲ ਉਹ ਬਿਲਡਿੰਗ ਤੋਂ ਹੇਠਾਂ ਡਿੱਗ ਗਿਆ। ਉਸ ਦੇ ਸਾਥੀਆਂ ਵਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਹ ਪਿਛਲੇ ਚਾਰ ਪੰਜ ਦਿਨ ਤੋਂ ਦਾਖਲ ਸੀ ਅਤੇ ਅੱਜ ਉਸ ਨੌਜਵਾਨ ਦੀ ਮੌਤ ਦੀ ਖਬਰ ਪ੍ਰਾਪਤ ਹੋਈ ਹੈ, ਜਿਸ ਨਾਲ ਉਸ ਦਾ ਪਰਿਵਾਰ ਸਦਮੇ ਵਿਚ ਹੈ।