ਚੋਣ ਕਮਿਸ਼ਨ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ

ਨਵੀਂ ਦਿੱਲੀ, 6 ਅਕਤੂਬਰ-ਭਾਰਤ ਚੋਣ ਕਮਿਸ਼ਨ 2025 ਬਿਹਾਰ ਵਿਧਾਨ ਸਭਾ ਚੋਣਾਂ ਲਈ ਚੋਣ ਸਮਾਂ-ਸਾਰਣੀ ਦਾ ਐਲਾਨ ਕਰਨ ਲਈ ਤਿਆਰ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਅੱਜ ਅਸੀਂ ਬਿਹਾਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਅਤੇ ਇਸ ਲਈ ਚੋਣ ਕਮਿਸ਼ਨ ਦੀਆਂ ਤਿਆਰੀਆਂ ਦਾ ਐਲਾਨ ਕਰਨ ਜਾ ਰਹੇ ਹਾਂ। ਇਸ ਸੰਬੰਧੀ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ।