ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਫੁੱਲਾਂ ਦੀ ਸਜਾਵਟ ਆਰੰਭ
.jpg)

ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਗਤਾਂ ਵਲੋਂ ਹਰ ਸਾਲ ਵਾਂਗ ਫੁੱਲਾਂ ਦੀ ਸਜਾਵਟ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਫੁੱਲਾਂ ਦੀ ਸਜਾਵਟ ਦੀ ਅੱਜ ਸੇਵਾ ਆਰੰਭ ਹੋਈ ਹੈ, ਜਿਸ ਦੌਰਾਨ ਦੇਸੀ ਵਿਦੇਸ਼ੀ ਰੰਗ-ਬਿਰੰਗੇ ਫੁੱਲਾਂ ਨਾਲ ਸ਼ਰਧਾਲੂਆਂ ਤੇ ਪ੍ਰਬੰਧਕਾਂ ਵਲੋਂ ਸਜਾਵਟ ਕੀਤੀ ਜਾ ਰਹੀ ਹੈ। ਇਹ ਸਜਾਵਟ ਦੀ ਸੇਵਾ ਕੱਲ੍ਹ ਤੱਕ ਮੁਕੰਮਲ ਹੋ ਜਾਵੇਗੀ। ਇਸ ਦੌਰਾਨ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ।