JALANDHAR WEATHER

ਤਿੰਨ ਮੈਡੀਕਲ ਸਟੋਰਾਂ 'ਤੇ ਚੈਕਿੰਗ ਦੌਰਾਨ ਨਿਕਲੀਆਂ ਖਾਮੀਆਂ

ਗੁਰੂ ਹਰ ਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਬੀਤੇ ਦਿਨ ਪਿੰਡ ਲੱਖੋ ਕੇ ਬਹਿਰਾਮ ਵਿਖੇ ਤਿੰਨ ਨੌਜਵਾਨਾਂ ਦੀ ਨਸ਼ੇ ਕਾਰਨ ਮੌਤ ਤੋਂ ਬਾਅਦ ਪ੍ਰਸ਼ਾਸਨ ਵਲੋਂ ਸਖਤੀ ਕੀਤੀ ਜਾ ਰਹੀ ਹੈ, ਉਸੇ ਤਹਿਤ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਡਰੱਗ ਇੰਸਪੈਕਟਰ ਹਰਜਿੰਦਰ ਸਿੰਘ ਵਲੋਂ ਅੱਜ ਸ਼ਹਿਰ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡੀ. ਐਸ. ਪੀ. ਰਾਜਵੀਰ ਸਿੰਘ ਹਾਜ਼ਰ ਸਨ। ਉਨ੍ਹਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਸ਼ਹਿਰ ਦੀ ਬੱਬਰ ਮੈਡੀਕਲ ਹਾਲ, ਨਿਊ ਬੱਬਰ ਮੈਡੀਕਲ ਹਾਲ, ਕੱਕੜ ਮੈਡੀਕਲ ਏਜੰਸੀ ਦੀ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਚੈਕਿੰਗ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਰਿਕਵਰੀ ਤਾਂ ਨਹੀਂ ਹੋਈ ਪਰ ਇਨ੍ਹਾਂ ਤਿੰਨਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਉਤੇ ਕਈ ਤਰ੍ਹਾਂ ਦੀਆਂ ਖਾਮੀਆ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕਿਸੇ ਦੁਕਾਨਦਾਰ ਦਾ ਲਾਇਸੈਂਸ ਦੁਕਾਨ ਉਤੇ ਨਹੀਂ ਲੱਗਿਆ ਸੀ। ਕਿਸੇ ਦੁਕਾਨਦਾਰ ਦੀ ਦੁਕਾਨ ਉਤੇ ਫਾਰਮਾਸਿਸਟ ਨਹੀਂ ਸੀ ਅਤੇ ਇਨ੍ਹਾਂ ਵਿਚੋਂ ਕੋਈ ਦੁਕਾਨਦਾਰ ਹੋਲਸੇਲ ਦਾ ਲਾਇਸੈਂਸ ਬਣਾ ਕੇ ਰਟੇਲ ਦਾ ਕੰਮ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਨ੍ਹਾਂ ਸਾਰੀਆਂ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀ ਨੂੰ ਭੇਜ ਦਿੱਤੀ ਹੈ ਅਤੇ ਜਲਦ ਹੀ ਇਨ੍ਹਾਂ ਖਿਲਾਫ ਕਾਰਵਾਈ ਹੋਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ