JALANDHAR WEATHER

ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ, ਲੋਕਾਂ ਤੇ ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ

ਅਜਨਾਲਾ, ਗੱਗੋਮਾਹਲ, ਰਮਦਾਸ (ਅੰਮ੍ਰਿਤਸਰ), 7 ਅਕਤੂਬਰ (ਢਿੱਲੋਂ/ਸੰਧੂ/ਵਾਹਲਾ)- ਪਿਛਲੇ ਕਈ ਦਿਨਾਂ ਤੋਂ ਪਹਾੜੀ ਖੇਤਰਾਂ ਵਿਚ ਹੋ ਰਹੀਆਂ ਲਗਾਤਾਰ ਬਾਰਿਸ਼ਾਂ ਦੌਰਾਨ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਕਾਫ਼ੀ ਵਧ ਜਾਣ ਕਾਰਨ ਲੋਕਾਂ ਨੂੰ ਇਕ ਵਾਰ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗ ਗਿਆ ਸੀ, ਪਰ ਪਿਛਲੇ ਦੋ ਤਿੰਨ ਦਿਨ ਤੋਂ ਪਾਣੀ ਦਾ ਪੱਧਰ ਲਗਾਤਾਰ ਘਟ ਰਿਹਾ ਸੀ ਤੇ ਅੱਜ ਸਵੇਰ ਸਮੇਂ ਰਾਵੀ ਵਿਚ ਪਾਣੀ ਦਾ ਪੱਧਰ ਕਾਫ਼ੀ ਘਟ ਜਾਣ ਕਾਰਨ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ ਹੈ। ਜਾਣਕਾਰੀ ਅਨੁਸਾਰ ਇਸ ਸਮੇਂ ਦਰਿਆ ਬਿਲਕੁਲ ਖਾਲੀ ਹੋ ਗਿਆ ਹੈ ਤੇ ਇਸ ਖੇਤਰ ਦੇ ਲੋਕਾਂ ਨੂੰ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ।

ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤਾੜਨਾ ਕਰਦਿਆਂ ਦੱਸਿਆ ਕਿ ਕੁਝ ਲੋਕਾਂ ਨੇ ਦੋ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਘੋਨੇਵਾਲਾ ਪਿੰਡ ਵਿਚ ਪਾਣੀ ਜ਼ਿਆਦਾ ਆਉਣ ਦੀਆਂ ਪੁਰਾਣੀਆਂ ਵੀਡੀਓ ਅਪਲੋਡ ਕੀਤੀਆਂ ਸਨ, ਜੋ ਕਿ ਬਹੁਤ ਹੀ ਜ਼ਿਆਦਾ ਨਿੰਦਣਯੋਗ ਕਾਰਵਾਈ ਹੈ, ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫ਼ਵਾਹਾਂ ’ਤੇ ਬਿਲਕੁਲ ਹੀ ਯਕੀਨ ਨਾ ਕੀਤਾ ਜਾਵੇ। ਇਸ ਵੇਲੇ ਰਾਵੀ ਦਰਿਆ ਨੇੜਲੇ ਪਿੰਡਾਂ ਵਿੱਚ ਹਾਲਾਤ ਆਮ ਵਰਗੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ