JALANDHAR WEATHER

ਗੈਂਗਸਟਰਾਂ ਦੀ ਗੋਲੀ ਦਾ ਸ਼ਿਕਾਰ ਹੋਏ ਸੁਧਾਰ (ਅਜਨਾਲਾ) ਦੇ ਡਾ. ਕੁਲਵਿੰਦਰ ਸਿੰਘ ਦਾ ਦਿਹਾਂਤ

ਅਜਨਾਲਾ, (ਅੰਮ੍ਰਿਤਸਰ), 7 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਮਹੀਨੇ 12 ਸਤੰਬਰ ਨੂੰ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡ ਸੁਧਾਰ ਵਿਖੇ ਆਪਣਾ ਕਲੀਨਿਕ ਚਲਾ ਰਹੇ ਇਕ ਡਾਕਟਰ ’ਤੇ ਗੈਂਗਸਟਰਾਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ ਕਾਰਨ ਡਾ. ਕੁਲਵਿੰਦਰ ਸਿੰਘ ਗੰਭੀਰ ਹਾਲਤ ਵਿਚ ਜ਼ਖ਼ਮੀ ਹੋ ਗਿਆ ਸੀ ਤੇ ਇਸ ਸਮੇਂ ਹਸਪਤਾਲ ਵਿਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਸੀ। ਡਾ. ਕੁਲਵਿੰਦਰ ਸਿੰਘ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਦੋ ਦਿਨ ਪਹਿਲਾਂ ਹੀ ਉਹਨਾਂ ਨੂੰ ਇਲਾਜ ਲਈ ਦਿੱਲੀ ਦੇ ਮੇਦਾਂਤਾ ਹਸਪਤਾਲ ਲਿਜਾਇਆ ਗਿਆ ਸੀ, ਜਿਥੇ ਉਨ੍ਹਾਂ ਵਲੋਂ ਆਖਰੀ ਸਾਹ ਲਏ ਗਏ ਹਨ। ਸਿਵਲ ਹਸਪਤਾਲ ਅਜਨਾਲਾ ਵਿਚ ਥੋੜੇ ਸਮੇਂ ਬਾਅਦ ਉਨ੍ਹਾਂ ਦਾ ਪੋਸਟਮਾਰਟਮ ਹੋਵੇਗਾ। ਉਨਾਂ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਦੱਸ ਦੇਈਏ ਕਿ ਦੋ ਨੌਜਵਾਨ ਦਵਾਈ ਲੈਣ ਬਹਾਨੇ ਡਾ. ਕੁਲਵਿੰਦਰ ਸਿੰਘ ਦੇ ਕਲੀਨਿਕ ਵਿਚ ਆਏ ਸਨ, ਜਿਨ੍ਹਾਂ ਵਿਚੋਂ ਇਕ ਨੌਜਵਾਨ ਨੇ ਡਾਕਟਰ ਕੁਲਵਿੰਦਰ ਸਿੰਘ ਉੱਪਰ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਸਨ ਤੇ ਇਹ ਸਾਰੀ ਘਟਨਾ ਸੀ.ਸੀ.ਟੀ.ਵੀ ਕੈਮਰੇ ਵਿਚ ਵੀ ਕੈਦ ਹੋ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ